ਹੁਸ਼ਿਆਰਪੁਰ ਵਿਖੇ ਜੇਲ੍ਹ 'ਚ ਬੰਦ ਨੌਜਵਾਨ ਦਾ ਹੈਰਾਨੀਜਨਕ ਕਾਰਾ ਵੇਖ ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

Thursday, Mar 02, 2023 - 03:16 PM (IST)

ਹੁਸ਼ਿਆਰਪੁਰ ਵਿਖੇ ਜੇਲ੍ਹ 'ਚ ਬੰਦ ਨੌਜਵਾਨ ਦਾ ਹੈਰਾਨੀਜਨਕ ਕਾਰਾ ਵੇਖ ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਹੁਸ਼ਿਆਰਪੁਰ (ਰਾਕੇਸ਼)-ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਬੰਦ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਦੀ ਪਛਾਣ ਰੋਹਿਤ ਵਿਸ਼ਿਸ਼ਟ ਵਾਸੀ ਹਾਜੀਪੁਰ ਵਜੋਂ ਹੋਈ ਹੈ, ਜੋ ਕਤਲ ਦੇ ਇਕ ਕੇਸ ਵਿਚ ਉਮਰਕੈਦ ਦੀ ਸਜ਼ਾ ਕੱਟ ਰਿਹਾ ਸੀ।

ਜੇਲ੍ਹ ਪ੍ਰਸ਼ਾਸਨ ਨੂੰ ਘਟਨਾ ਦਾ ਸਵੇਰੇ ਪਤਾ ਲੱਗਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਸ ਨੇ ਆਪਣੇ ਪਰਨੇ ਨੂੰ ਗੋਲ ਕਰ ਕੇ ਬਾਥਰੂਮ ਦੀ ਗਰਿੱਲ ਨਾਲ ਬੰਨ੍ਹ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਉਥੇ ਉਸ ਦਾ ਪੋਸਟਮਾਰਟਮ ਕਰਵਾਇਆ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਨੂੰ ਕਤਲ ਦੇ ਮਾਮਲੇ ’ਚ ਉਮਰਕੈਦ ਦੀ ਸਜ਼ਾ ਹੋਈ ਸੀ। ਮ੍ਰਿਤਕ ਨੇ ਅਜਿਹਾ ਕਦਮ ਕਿਉਂ ਚੁੱਕਿਆ, ਇਸ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ ’ਚ NRI ਦੀਆਂ ਵੱਢੀਆਂ ਸੀ ਉਂਗਲਾਂ, ਕਾਰਵਾਈ ਨਾ ਹੋਣ 'ਤੇ ਪ੍ਰਵਾਸੀ ਭਾਰਤੀਆਂ ਨੂੰ ਕੀਤੀ ਇਹ ਅਪੀਲ

PunjabKesari

ਖ਼ੁਦਕੁਸ਼ੀ ਰਾਤ ਦੇ ਕਿਹੜੇ ਸਮੇਂ ਕੀਤੀ ਗਈ, ਇਹ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਮ੍ਰਿਤਕ ਪਹਿਲਾਂ ਆਪਣੀ ਸਜ਼ਾ ਨੂੰ ਲੈ ਕੇ ਪ੍ਰੇਸ਼ਾਨ ਰਹਿੰਦਾ ਸੀ। ਹੁਣ ਅਸੀਂ ਅੱਗੇ ਅਪੀਲ ਕਰਨੀ ਸੀ ਪਰ ਉਸ ਨੇ ਪਹਿਲਾਂ ਹੀ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ : 2 ਰੁਪਏ ਕਿਲੋ ਕਣਕ ਲੈਣ ਵਾਲਿਆਂ ਨੂੰ ਵੱਡੀ ਪਰੇਸ਼ਾਨੀ, ਈ-ਪਾਸ ਮਸ਼ੀਨਾਂ ਬਣੀਆਂ ਸਿਰਦਰਦ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News