ਪਟਵਾਰੀ ਤੋਂ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਇਕ ਪ੍ਰਾਈਵੇਟ ਵਿਅਕਤੀ ਕਾਬੂ
Friday, Jun 04, 2021 - 01:00 AM (IST)
ਚੰਡੀਗੜ੍ਹ(ਰਮਨਜੀਤ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਪ੍ਰਾਈਵੇਟ ਵਿਅਕਤੀ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਹੈ ਜਦੋਂ ਉਹ ਪਟਿਆਲਾ ਜ਼ਿਲੇ ਦੇ ਰਾਜਪੁਰਾ ਵਿਖੇ ਤਾਇਨਾਤ ਮਾਲ ਪਟਵਾਰੀ ਤੋਂ ਰਿਸ਼ਵਤ ਵਜੋਂ ਪੈਸੇ ਇਕੱਠੇ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤਾ ਵਿਅਕਤੀ ਮੁੱਖ ਮੁਲਜਮ ਦਾ ਲੜਕਾ ਹੈ, ਜਿਸ ਦਾ ਪਿਤਾ ਖੁਦ ਨੂੰ ਵਿਜੀਲੈਂਸ ਬਿਊਰੋ ਦਾ ਇੰਸਪੈਕਟਰ ਦੱਸ ਕੇ ਪਟਵਾਰੀ ਤੋਂ ਰਿਸ਼ਵਤ ਦੀ ਮੰਗ ਕਰਦਾ ਸੀ।
ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਜਪੁਰਾ ਕਸਬੇ ਦਾ ਵਾਸੀ ਮੁਲਜਮ ਬਲਵਿੰਦਰ ਸਿੰਘ ਉਰਫ਼ ਗੁੱਡੂ ਰਾਜਪੁਰਾ ਵਿਖੇ ਤਾਇਨਾਤ ਧਰਮਪਾਲ ਸਿੰਘ, ਮਾਲ ਪਟਵਾਰੀ ਨੂੰ ਬਲੈਕਮੇਲ ਕਰ ਕੇ 50 ਹਜਾਰ ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਖੁਦ ਨੂੰ ਵਿਜੀਲੈਂਸ ਬਿਊਰੋ ਦਾ ਇੰਸਪੈਕਟਰ ਦੱਸਦਾ ਸੀ।
ਇਹ ਵੀ ਪੜ੍ਹੋ- ਦਿੱਲੀ ਪੁੱਜਦੇ ਹੀ ਕੈਪਟਨ ਨੇ ਬਣਾਈ ਨਵੀਂ ਰਣਨੀਤੀ, ਰਵਨੀਤ ਬਿੱਟੂ ਤੇ ਗੁਰਜੀਤ ਔਜਲਾ ਨਾਲ ਕੀਤੀ ਮੁਲਾਕਾਤ (ਵੀਡੀਓ)
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਟਵਾਰੀ ਨੇ ਬਿਊਰੋ ਤੱਕ ਪਹੁੰਚ ਕੀਤੀ ਅਤੇ ਇਸ ਸਬੰਧੀ ਸਿਕਾਇਤ ਦਰਜ ਕਰਵਾਈ ਹੈ। ਤੱਥਾਂ ਦਾ ਪਤਾ ਲਗਾਉਣ ਤੋਂ ਬਾਅਦ, ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਪਰ ਦੋਸੀ ਬਲਵਿੰਦਰ ਸਿੰਘ ਨੇ ਖੁਦ ਪਹੁੰਚਣ ਦੀ ਥਾਂ ਆਪਣੇ ਪੁੱਤਰ ਗੁਰਧਿਆਨ ਸਿੰਘ ਨੂੰ ਸ਼ਿਕਾਇਤਕਰਤਾ ਪਟਵਾਰੀ ਤੋਂ ਪੈਸੇ ਲੈਣ ਲਈ ਭੇਜਿਆ।
ਇਹ ਵੀ ਪੜ੍ਹੋ- ਕੈਪਟਨ ਪੰਜਾਬ ਦੇ ਲੋਕਾਂ ਦਾ ਹੀ ਨਹੀਂ ਆਪਣੇ ਮੰਤਰੀਆਂ ਦਾ ਭਰੋਸਾ ਵੀ ਗੁਆ ਚੁੱਕੇ, ਤੁਰੰਤ ਦੇਣ ਅਸਤੀਫਾ : ਮਾਨ
ਬਿਊਰੋ ਦੀ ਟੀਮ ਨੇ ਤੁਰੰਤ ਗੁਰਧਿਆਨ ਸਿੰਘ ਨੂੰ ਰੇਲਵੇ ਪੁਲ ਰਾਜਪੁਰਾ ਦੇ ਨਜਦੀਕ ਹੀ ਮੌਕੇ ’ਤੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕੀਤਾ।