ਆਂਗਣਵਾੜੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ

Tuesday, Feb 13, 2018 - 02:36 AM (IST)

ਕੋਟਕਪੂਰਾ,   (ਨਰਿੰਦਰ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ ਵੱਲੋਂ ਮਿਊਂਸੀਪਲ ਪਾਰਕ ਵਿਚ ਜ਼ਿਲਾ ਪ੍ਰਧਾਨ ਕ੍ਰਿਸ਼ਨਾ ਦੇਵੀ ਔਲਖ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲਾ ਅਧਿਕਾਰੀ ਰਾਹੀਂ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਿਆ ਗਿਆ। 
ਇਸ ਮੌਕੇ ਜ਼ਿਲਾ ਪ੍ਰਧਾਨ ਔਲਖ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਅੱਖੋਂ-ਪਰੋਖੇ ਕੀਤਾ ਹੈ ਅਤੇ ਉਨ੍ਹਾਂ ਨੂੰ ਨਿਗੂਣਾ ਮਾਣ-ਭੱਤਾ ਦੇ ਕੇ ਉਨ੍ਹਾਂ ਦੀ ਆਰਥਿਕ ਲੁੱਟ-ਖਸੁੱਟ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। 
ਇਸ ਸਮੇਂ ਗਿਆਨ ਕੌਰ ਬਾਜਾਖਾਨਾ, ਖੁਸ਼ਪਾਲ ਕੌਰ, ਕਮਲੇਸ਼ ਰਾਣੀ, ਸੰਤੋਸ਼ ਕੁਮਾਰੀ, ਰਾਜਵੀਰ ਕੌਰ, ਪਰਮਜੀਤ ਕੌਰ, ਮਲਕੀਤ ਕੌਰ, ਅਲਕਾ ਰਾਣੀ, ਸੁਸ਼ਮਾ, ਪਵਨ ਕੌਰ, ਬਲਰਾਜ ਕੌਰ, ਸੰਦੀਪ ਕੌਰ, ਹਰਵਿੰਦਰ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ। 


Related News