ਕਰਮਚਾਰੀਆਂ ਕੀਤਾ ਤਨਖਾਹ ਨਾ ਮਿਲਣ ਕਾਰਨ ਰੋਸ ਪ੍ਰਦਰਸ਼ਨ

Tuesday, Apr 17, 2018 - 03:44 AM (IST)

ਅੰਮ੍ਰਿਤਸਰ,  (ਦਲਜੀਤ)-   ਗੁਰੂ ਨਾਨਕ ਦੇਵ ਹਸਪਤਾਲ ਵਿਚ ਕੰਮ ਕਰਦੇ ਪੀ.ਡਬਲਿਊ.ਡੀ.ਬੀ. ਐਂਡ ਆਰ. ਦੇ ਆਊਟ ਸੋਰਸਿਸ ਕਰਮਚਾਰੀਆਂ ਵੱਲੋਂ ਤਨਖਾਹ ਨਾ ਮਿਲਣ ਦੇ ਵਿਰੋਧ ਵਿਚ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਕਰਮਚਾਰੀਆਂ ਵੱਲੋਂ ਇਸ ਸਬੰਧ ਵਿਚ ਹਸਪਤਾਲ ਦੇ ਮੈਡੀਕਲ ਸੁਪਰਿੰਟੈਂਡੈਂਟ ਡਾ. ਸੁਰਿੰਦਰਪਾਲ ਨੂੰ ਵੀ ਮੰਗ ਪੱਤਰ ਦਿੱਤਾ ਗਿਆ। 
ਇਸ ਮੌਕੇ ਗੁਰੂ ਨਾਨਕ ਦੇਵ ਹਸਪਤਾਲ ਦੇ ਦਰਜਾਚਾਰ ਕਰਮਚਾਰੀਆਂ ਵੱਲੋਂ ਵੀ ਉਕਤ ਕਰਮਚਾਰੀਆਂ ਦਾ ਸਮਰਥਨ ਕੀਤਾ ਗਿਆ। ਜਸਵਿੰਦਰ ਸਿੰਘ ਨੇ ਦੱਸਿਆ ਕਿ ਕਰਮਚਾਰੀਆਂ ਨੂੰ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣਾ ਕਰਨਾ ਮੁਸ਼ਕਲ ਹੋ ਰਿਹਾ ਹੈ। ਦਰਜਾਚਾਰ ਕਰਮਚਾਰੀ ਯੂਨੀਅਨ ਦੇ ਨੇਤਾ ਨਰਿੰਦਰ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਨੂੰ ਜੇਕਰ ਜਲਦੀ ਤਨਖਾਹ ਨਾ ਦਿੱਤੀ ਗਈ ਤਾਂ ਹਸਪਤਾਲ ਦਾ ਕਾਰੋਬਾਰ ਠੱਪ ਕਰ ਦਿੱਤਾ ਜਾਵੇਗਾ।
ਇਸ ਸਮੇਂ ਪ੍ਰੇਮ ਚੰਦ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਸਵਿੰਦਰ ਸਿੰਘ, ਕਮਲ, ਜਤਿਨ ਸ਼ਰਮਾ, ਹਰਵਿੰਦਰ ਸਿੰਘ,  ਅੰਮ੍ਰਿਤਪਾਲ, ਸੰਨੀ, ਤੇਜਿੰਦਰ ਸਿੰਘ, ਕੁਲਵੰਤ, ਕੁਲਦੀਪ ਸਿੰਘ ਅਤੇ ਹੋਰ ਮੌਜੂਦ ਸਨ।


Related News