ਥਰਮਲ ਪਲਾਂਟਾਂ ਨੂੰ ਬੰਦ ਕਰਨ ਦੇ ਫੈਸਲੇ ਵਿਰੁੱਧ ਰੋਸ ਰੈਲੀ

Saturday, Jan 13, 2018 - 06:27 AM (IST)

ਬਟਾਲਾ/ਅਲੀਵਾਲ, (ਬੇਰੀ, ਸ਼ਰਮਾ)- ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਇਕਾਈ ਦੇ ਸੱਦੇ ਅਨੁਸਾਰ ਸਬ-ਡਵੀਜ਼ਨ ਦਫ਼ਤਰ ਅਲੀਵਾਲ ਵਿਖੇ ਬਿਜਲੀ ਬੋਰਡ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਦੇ 2 ਯੂਨਿਟ ਅਤੇ ਰੋਪੜ ਥਰਮਲ ਪਲਾਂਟ ਬੰਦ ਕਰਨ ਦੇ ਫ਼ੈਸਲੇ ਵਿਰੁੱਧ ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਮੱਸਾ ਸਿੰਘ ਨੱਤ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਪੱਕੀ ਭਰਤੀ ਚਾਲੂ ਕਰਨ, ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ, ਪ੍ਰਮੋਸ਼ਨ ਪਾਲਿਸੀ ਬਣਾਉਣ, ਨਿੱਜੀਕਰਨ ਬੰਦ ਕਰਨ, ਥਰਮਲ ਪਲਾਂਟ ਬੰਦ ਕਰਨ ਦਾ ਫ਼ੈਸਲਾ ਵਾਪਸ ਲੈਣ ਲਈ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਗਈ ਅਤੇ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ। ਇਸ ਦੇ ਸਬੰਧ ਵਿਚ 17 ਜਨਵਰੀ ਨੂੰ ਸਬ-ਮੰਡਲ ਦਫਤਰ ਬਟਾਲਾ ਵਿਖੇ ਰੋਸ ਰੈਲੀ ਕੀਤੀ ਜਾਵੇਗੀ।  ਇਸ ਦੌਰਾਨ ਜਸਵਿੰਦਰ ਸਿੰਘ ਕਾਣੇਗਿੱਲ, ਦਲਬੀਰ ਸਿੰਘ, ਭਗਵੰਤ ਸਿੰਘ, ਹਰਜਿੰਦਰ ਸਿੰਘ ਰਿਆਲੀ, ਰਣਜੀਤ ਸਿੰਘ ਸੀੜ੍ਹਾ ਅਤੇ ਸ਼ਰਨਜੀਤ ਸਿੰਘ ਮਰੜ੍ਹ ਆਦਿ ਨੇ ਵੀ ਸੰਬੋਧਨ ਕੀਤਾ।


Related News