ਕੇਂਦਰ ਤੇ ਸੂਬਾ ਸਰਕਾਰ ਖਿਲਾਫ ਟਪਿਆਲਾ ''ਚ ਰੋਸ ਰੈਲੀ
Monday, Oct 30, 2017 - 06:44 AM (IST)
ਚੋਗਾਵਾਂ, (ਹਰਜੀਤ)- ਬਲਾਕ ਚੋਗਾਵਾਂ ਦੇ ਪਿੰਡ ਟਪਿਆਲਾ ਦੇ ਪਲਾਟਾਂ 'ਚ ਡਾ. ਸਤਨਾਮ ਸਿੰਘ ਅਜਨਾਲਾ ਸੂਬਾ ਪ੍ਰਧਾਨ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਪ੍ਰਧਾਨਗੀ ਹੇਠ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਇਕ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਵਿਚ ਪੂੰਜੀਵਾਦੀਆਂ ਦੀ ਲੁੱਟ-ਖਸੁੱਟ, ਬਿਜਲੀ ਦਰਾਂ 'ਚ ਕੀਤਾ ਵਾਧਾ, ਕੇਂਦਰ ਤੇ ਪੰਜਾਬ ਸਰਕਾਰ ਚੋਣ ਵਾਅਦੇ ਅਨੁਸਾਰ ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ, ਲੋੜਵੰਦ ਪਰਿਵਾਰਾਂ ਨੂੰ 10-10 ਮਰਲੇ ਦੇ ਪਲਾਟ ਦੇਣ, ਘਰ ਬਣਾਉਣ ਲਈ 5 ਲੱਖ ਰੁਪਏ, ਬੁਢਾਪਾ ਤੇ ਵਿਧਵਾ ਪੈਨਸ਼ਨ 3 ਹਜ਼ਾਰ ਕਰਨ, ਸ਼ਗਨ ਸਕੀਮ 51 ਹਜ਼ਾਰ, ਨੌਜਵਾਨਾਂ ਨੂੰ ਢੁੱਕਵਾਂ ਰੁਜ਼ਗਾਰ ਨਾ ਮਿਲਣ ਤੱਕ ਬੇਰੁਜ਼ਗਾਰੀ ਭੱਤਾ ਦੇਣ, ਦੇਸ਼ ਅੰਦਰ ਆਰ. ਐੱਸ. ਐੱਸ. ਦੀ ਵੱਧ ਰਹੀ ਫਿਰਕਾਪ੍ਰਸਤੀ ਨੂੰ ਠੱਲ੍ਹ ਪਾਉਣ, ਮਹਿੰਗਾਈ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਹੋਰ ਸਮਾਜਿਕ ਬੁਰਾਈਆਂ ਅਤੇ ਉਪਰੋਕਤ ਚੋਣ ਵਾਅਦਿਆਂ ਤੇ ਹੋਰ ਮੰਗਾਂ ਲਾਗੂ ਕਰਵਾਉਣ ਲਈ ਲੋਕਾਂ ਨੂੰ ਲਾਮਬੰਦ ਹੋਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਸੂਬਾ ਜਨਰਲ ਸਕੱਤਰ ਰਤਨ ਸਿੰਘ ਰੰਧਾਵਾ, ਬੀਬੀ ਨੀਲਮ ਘੁਮਾਣ, ਗੁਰਨਾਮ ਸਿੰਘ ਉਮਰਪੁਰਾ, ਸਰਪੰਚ ਜਗਤਾਰ ਸਿੰਘ, ਜਸਬੀਰ ਸਿੰਘ ਜਸਰਾਊਰ, ਸਾਹਿਬ ਸਿੰਘ ਠੱਠੀ, ਲਾਭ ਸਿੰਘ ਕੋਹਾਲੀ, ਜਗਤਾਰ ਸਿੰਘ ਉਮਰਪੁਰਾ, ਨਿਰਮਲ ਸਿੰਘ ਟਪਿਆਲਾ, ਸੁਖਦੇਵ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਗੁਰਬਖਸ਼ ਸਿੰਘ ਪ੍ਰੀਤ ਨਗਰ, ਡਾ. ਬਲਵਿੰਦਰ ਸਿੰਘ, ਸੁਖਦੇਵ ਸਿੰਘ ਬਰੀਕੀ, ਬਲਬੀਰ ਸਿੰਘ ਕੱਕੜ, ਗੁਲਜ਼ਾਰ ਸਿੰਘ ਖਿਆਲਾ, ਪੰਡਤ ਸੁਖਦਰਸ਼ਨ ਕੁਮਾਰ ਆਦਿ ਸਮੇਤ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ।
