ਥਾਣੇਦਾਰਾਂ ਦੇ ਕਾਤਲਾਂ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ 19 ਲੱਖ ਰੁਪਏ ਦਾ ਇਨਾਮ

Tuesday, May 18, 2021 - 02:59 AM (IST)

ਥਾਣੇਦਾਰਾਂ ਦੇ ਕਾਤਲਾਂ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ 19 ਲੱਖ ਰੁਪਏ ਦਾ ਇਨਾਮ

ਜਗਰਾਓਂ(ਮਾਲਵਾ)- ਦਾਣਾ ਮੰਡੀ ਜਗਰਾਓਂ ਵਿਖੇ ਗੈਂਗਸਟਰਾਂ ਵੱਲੋਂ ਸੀ. ਆਈ. ਏ. ਸਟਾਫ ਦੇ 2 ਏ. ਐੱਸ. ਆਈਜ਼ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰ ਦੇਣ ਦੇ ਮਾਮਲੇ ’ਚ ਭਾਂਵੇਂ ਲੁਧਿਆਣਾ ਦਿਹਾਤੀ ਪੁਲਸ ਨੇ ਗੈਂਗਸਟਰ ਜੈਪਾਲ ਸਿੰਘ ਭੁੱਲਰ ਫਿਰੋਜ਼ਪੁਰੀਆ ਪੁੱਤਰ ਭੁਪਿੰਦਰ ਸਿੰਘ ਦਸਮੇਸ਼ ਨਗਰ ਫਿਰੋਜ਼ਪੁਰ, ਬਲਜਿੰਦਰ ਸਿੰਘ ਉਰਫ ਬੱਬੀ ਪੁੱਤਰ ਗੁਰਨਾਮ ਸਿੰਘ ਵਾਸੀ ਮੋਗਾ, ਜਸਪ੍ਰੀਤ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਖਰੜ ਅਤੇ ਦਰਸ਼ਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਲੁਧਿਆਣਾ ਦੀ ਗ੍ਰਿਫਤਾਰੀ ਨੂੰ ਅੰਜਾਮ ਦੇਣ ਵਾਲਿਆਂ ਦੀ ਸੂਚਨਾ ਦੇਣ ਵਾਲੇ ਲਈ ਇਨਾਮ ਰੱਖਿਆ ਹੈ।
ਗੈਂਗਸਟਰ ਜੈਪਾਲ ਸਿੰਘ ਭੁੱਲਰ ਦੀ ਸੂਚਨਾ ਦੇਣ ਵਾਲੇ ਨੂੰ 10 ਲੱਖ, ਬਲਜਿੰਦਰ ਸਿੰਘ ਉਰਫ ਬੱਬੀ ਦੀ ਸੂਚਨਾ ਦੇਣ ਵਾਲੇ ਨੂੰ 2 ਲੱਖ, ਜਸਪ੍ਰੀਤ ਸਿੰਘ ਦੀ ਸੂਚਨਾ ਦੇਣ ਵਾਲੇ ਨੂੰ 5 ਲੱਖ, ਦਰਸ਼ਨ ਸਿੰਘ ਦੀ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ।
 


author

Bharat Thapa

Content Editor

Related News