ਖੰਬੇ ਨਾ ਟਕਰਾਇਆ ਤੇਜ ਰਫਤਾਰ ਮੋਟਰਸਾਈਕਲ, ਨੌਜਵਾਨ ਗੰਭੀਰ ਜ਼ਖਮੀ
Sunday, Jun 17, 2018 - 08:47 AM (IST)
ਜਲੰਧਰ (ਮਹੇਸ਼) — ਸ਼ਨੀਵਾਰ ਦੇਰ ਰਾਤ ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਆਈ. ਓ. ਸੀ. ਦੇ ਡਿਪੋ ਸੂਚੀ ਪਿੰਡ ਦੇ ਸਾਹਮਣੇ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਨੌਜਵਾਨ ਸੜਕ 'ਚ ਲੱਗੇ ਇਕ ਖੰਬੇ ਨਾਲ ਟਕਰਾ ਕੇ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਤੇ ਇਸ ਹਾਦਸੇ 'ਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਮੌਕੇ 'ਤੇ ਮੌਜੂਦ ਲੋਕਾਂ ਨੇ ਗੰਭੀਰ ਰੂਪ 'ਚ ਜ਼ਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਹਾਦਸੇ ਵਾਲੀ ਜਗ੍ਹਾ 'ਤੇ ਪਹੁੰਚੇ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਖੰਭਾ ਵੀ ਟੁੱਟ ਗਿਆ ਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਜੇ ਨੌਜਵਾਨ ਦੀ ਪਛਾਣ ਨਹੀਂ ਹੋਈ ਹੈ। ਫਿਲਹਾਲ ਮੋਟਰਸਾਈਕਲ ਪੁਲਸ ਨੇ ਆਪਣੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
