ਤਰਨਤਾਰਨ 'ਚ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ਦੇ ਨੌਕਰ ਨੇ 3 ਕਰੋੜ ਦੇ ਗਹਿਣੇ ਕੀਤੇ ਚੋਰੀ (ਵੀਡੀਓ)

Saturday, Apr 27, 2024 - 04:10 PM (IST)

ਤਰਨਤਾਰਨ 'ਚ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ਦੇ ਨੌਕਰ ਨੇ 3 ਕਰੋੜ ਦੇ ਗਹਿਣੇ ਕੀਤੇ ਚੋਰੀ (ਵੀਡੀਓ)

ਤਰਨਤਾਰਨ- ਤਰਨਤਾਰਨ ਦੇ ਤਹਿਸੀਲ ਬਾਜ਼ਾਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਇਕ ਸੁਨਿਆਰੇ ਦੀ ਦੁਕਾਨ 'ਚੋਂ ਤਿੰਨ ਕਰੋੜ ਦੀ ਲੁੱਟ ਹੋਈ ਹੈ। ਜਾਣਕਾਰੀ ਮੁਤਾਬਕ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਸੁਨਿਆਰੇ ਦੀ ਦੁਕਾਨ ਦੇ ਕੰਮ ਕਰਨ ਵਾਲੇ ਨੌਕਰ ਬੱਬੂ ਨੇ ਦਿੱਤਾ ਹੈ, ਜਿਸ ਦੀਆਂ ਸੀ. ਸੀ. ਟੀ. ਵੀ. ਤਸਵੀਰਾਂ ਸਾਹਮਣੇ ਆਈਆਂ ਹਨ। ਜਦੋਂ ਸੀ. ਸੀ. ਟੀ. ਵੀ. ਤਸਵੀਰਾਂ ਪਰਿਵਾਰ ਵਲੋਂ ਦੇਖੀਆਂ ਗਈਆਂ ਤਾਂ ਸਭ ਦੇ ਹੋਸ਼ ਉੱਡ ਗਏ, ਕਿਉਂਕਿ ਇਹ ਨੌਕਰ ਕਈ ਸਾਲਾਂ ਤੋਂ ਦੁਕਾਨ 'ਚ ਕੰਮ ਕਰ ਰਿਹਾ ਸੀ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ, ਜਾਂਚ 'ਚ ਜੁਟੀ ਪੁਲਸ (ਵੀਡੀਓ)

ਨੌਕਰ ਵਲੋਂ ਦੇਰ ਰਾਤ ਆਪਣੇ ਸਾਥੀਆਂ ਨਾਲ ਮਿਲ ਕੇ 3 ਕਰੋੜ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸੀ. ਸੀ. ਟੀ. ਵੀ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਚੋਰ ਪਹਿਲਾਂ ਇਕੱਲਾ ਦੁਕਾਨ ਦਾ ਸ਼ਟਰ ਤੋੜਦਾ ਹੈ ਜਦੋਂ ਉਸ ਕੋਲੋਂ ਸ਼ਟਰ ਨਾ ਟੁੱਟਿਆ ਤਾਂ ਉਸ ਦੇ ਸਾਥੀ ਵੀ ਮਦਦ ਕਰਨ ਲਈ ਪਹੁੰਚ ਜਾਂਦੇ ਹਨ ਅਤੇ ਸ਼ਟਰ ਤੋੜ ਕੇ ਚੋਰੀ ਕੀਤੀ ਗਈ। ਚੋਰ ਨਕਲੀ ਗਹਿਣੇ ਦੁਕਾਨ 'ਤੇ ਰੱਖ ਕੇ ਅਸਲੀ ਗਹਿਣੇ ਚੋਰੀ ਕਰ ਲੈ ਗਏ।

ਇਹ ਵੀ ਪੜ੍ਹੋ-  ਇਨਸਾਨੀਅਤ ਸ਼ਰਮਸਾਰ: ਪਸ਼ੂਆਂ ਨਾਲ ਹਵਸ ਮਿਟਾਉਂਦਾ ਰਿਹਾ ਦਰਿੰਦਾ

ਦੁਕਾਨ ਮਾਲਕ ਰੰਜੀਤ ਸਿੰਘ ਨੇ ਬਿਆਨ 'ਚ ਦੱਸਿਆ ਕਿ ਰਾਤ ਨੂੰ ਨੌਕਰ ਬੱਬੂ 7.30 ਵਜੇ ਦੇ ਕਰੀਬ ਦੁਕਾਨ ਬੰਦ ਕਰ ਕੇ ਚਾਬੀਆਂ ਦੇ ਕੇ ਚੱਲਾ ਗਿਆ ਸੀ ਪਰ ਉਸ ਨੇ ਦੁਕਾਨ ਦੇ ਸ਼ਟਰ ਨੂੰ ਤਾਲਾ ਨਹੀਂ ਲਗਾਇਆ ਹੋਇਆ ਸੀ ਅਤੇ ਕਰੀਬ ਰਾਤ ਦੇ 11.30 ਵਜੇ ਉਸ ਨੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ  ਦੱਸਿਆ ਕਿ  ਮੈਨੂੰ ਬੱਬੂ ਦੀ ਮਾਂ ਦਾ ਫੋਨ ਵੀ ਆਇਆ ਸੀ ਕਿ ਮੇਰਾ ਮੁੰਡਾ ਘਰ ਨਹੀਂ ਪਹੁੰਚਿਆ ਅਤੇ ਮੈਂ ਉਨ੍ਹਾਂ ਕਿਹਾ ਸੀ ਤੁਹਾਡਾ ਮੁੰਡਾ 8 ਵਜੇ ਦਾ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਜਦੋਂ ਸਵੇਰ ਹੋਈ ਤਾਂ ਲੋਕਾਂ ਨੇ ਸਾਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਤੁਹਾਡੀ ਦੁਕਾਨ ਦਾ ਸ਼ਟਰ ਖੁੱਲਾ ਹੋਇਆ ਹੈ। ਜਿਸ ਤੋਂ ਬਾਅਦ ਸੀ. ਸੀ. ਟੀ. ਵੀ. ਤਸਵੀਰਾਂ ਦੇ ਆਧਾਰ 'ਤੇ ਚੋਰਾਂ ਦਾ ਖੁਲਾਸਾ ਹੋਇਆ ਹੈ। ਜਿਸ ਤੋਂ ਬਾਅਦ ਦੁਕਾਨ ਮਾਲਕ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਇਲਾਕੇ ਦੇ ਸਾਰੇ ਸੀ. ਸੀ. ਟੀ. ਵੀ. ਕੈਮਰੇ ਖੰਗਾਲ ਰਹੀ ਹੈ।

ਇਹ ਵੀ ਪੜ੍ਹੋ- ਪ੍ਰੇਮਿਕਾ ਦਾ ਅੱਧਾ ਬਰਗਰ ਖਾਣ ’ਤੇ ਛਿੜਿਆ ਵਿਵਾਦ, ਸੇਵਾਮੁਕਤ SSP ਦੇ ਪੁੱਤਰ ਨੇ ਦੋਸਤ ਦਾ ਗੋਲੀ ਮਾਰ ਕੀਤਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News