ਅਦਾਲਤ ’ਚ ਨੌਕਰੀ ਕਰਦੇ ਸੇਵਾਦਾਰ ਨੇ ਫਾਈਨਾਂਸਰਾਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

Thursday, Jul 25, 2024 - 11:48 AM (IST)

ਅਦਾਲਤ ’ਚ ਨੌਕਰੀ ਕਰਦੇ ਸੇਵਾਦਾਰ ਨੇ ਫਾਈਨਾਂਸਰਾਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਫਿਰੋਜ਼ਪੁਰ ਸ਼ਹਿਰ ਦੇ ਸ਼ਾਂਤੀ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਫਾਈਨਾਂਸਰਾਂ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਨੀਰਜ, ਅਮਿਤ ਸਚਦੇਵਾ ਅਤੇ ਖੁੱਲਰ ਫਾਈਨਾਂਸਰ ਵਾਸੀ ਬਸਤੀ ਟੈਕਾਂ ਵਾਲੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੰਦੀਆ ਵਾਸੀ ਸ਼ਾਂਤੀ ਨਗਰ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਉਸ ਦਾ ਪਤੀ ਫਿਰੋਜ਼ਪੁਰ ਦੀ ਅਦਾਲਤ ’ਚ ਨੌਕਰੀ ਕਰਦਾ ਸੀ, ਜਿਸ ਨੇ ਨਾਮਜ਼ਦ ਵਿਅਕਤੀਆਂ ਤੋਂ ਪੈਸੇ ਉਧਾਰ ਲਏ ਸਨ, ਜੋ ਉਸ ਨੂੰ ਨਾਜਾਇਜ਼ ਤੌਰ ’ਤੇ ਪਰੇਸ਼ਾਨ ਕਰਦੇ ਸਨ। ਉਨ੍ਹਾਂ ਤੋਂ ਤੰਗ ਆ ਕੇ ਉਸ ਦੇ ਪਤੀ ਨੇ ਨਹਿਰ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।


author

Babita

Content Editor

Related News