ਅਕਾਲੀ ਦਲ ਨੂੰ ਝਟਕਾ, ਚੂਹੜਚੱਕ ਦਾ ਮੈਂਬਰ ਪੰਚਾਇਤ ਇੱਕ ਦਰਜਨ ਸਾਥੀਆਂ ਸਣੇ ਕਾਂਗਰਸ ''ਚ ਸ਼ਾਮਲ

Tuesday, Jul 08, 2025 - 02:38 AM (IST)

ਅਕਾਲੀ ਦਲ ਨੂੰ ਝਟਕਾ, ਚੂਹੜਚੱਕ ਦਾ ਮੈਂਬਰ ਪੰਚਾਇਤ ਇੱਕ ਦਰਜਨ ਸਾਥੀਆਂ ਸਣੇ ਕਾਂਗਰਸ ''ਚ ਸ਼ਾਮਲ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਦੀਨਾਨਗਰ ਹਲਕੇ ਦੇ ਪਿੰਡ ਚੂਹੜਚੱਕ ਤੋਂ ਅਕਾਲੀ ਆਗੂ ਅਤੇ ਮੈਂਬਰ ਪੰਚਾਇਤ ਰਮਨਦੀਪ ਸਿੰਘ ਚੀਮਾ ਨੇ ਅੱਜ ਆਪਣੇ ਇੱਕ ਦਰਜਨ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕਾ ਅਰੁਣਾ ਚੌਧਰੀ ਦੇ ਨਿਵਾਸ ਸਥਾਨ ’ਤੇ ਪਹੁੰਚੇ ਇਨ੍ਹਾਂ ਆਗੂਆਂ ਨੂੰ ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਸਿਰੋਪਾਓ ਪਾ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ। ਰਮਨਦੀਪ ਸਿੰਘ ਚੀਮਾ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਪਰ ਵਿਧਾਇਕਾ ਅਰੁਣਾ ਚੌਧਰੀ ਵੱਲੋਂ ਹਲਕੇ ਅੰਦਰ ਕਰਵਾਏ ਵਿਕਾਸ ਕਾਰਜਾਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਅਤੇ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਹੁਣ ਵਿਧਾਇਕਾ ਅਰੁਣਾ ਚੌਧਰੀ ਦੇ ਪੱਕੇ ਸਮਰਥਕ ਵਜੋਂ ਕੰਮ ਕਰਨਗੇ ਅਤੇ ਹਰੇਕ ਡਿਊਟੀ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ : ਬਿਆਨਾ ਲੈ ਕੇ ਨਹੀਂ ਕਾਰਵਾਈ ਰਜਿਸਟਰੀ, ਦੋ ਔਰਤਾਂ 'ਤੇ ਧੋਖਾਧੜੀ ਦਾ ਕੇਸ ਦਰਜ

ਇਸ ਮੌਕੇ ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਕਿਹਾ ਕਿ ਦੀਨਾਨਗਰ ਹਲਕੇ ਦੀ ਸੁੱਖ ਮੰਗਣ ਵਾਲਿਆਂ ਦਾ ਕਾਂਗਰਸ ਪਾਰਟੀ ਵਿੱਚ ਹਮੇਸ਼ਾ ਹੀ ਸਵਾਗਤ ਹੈ ਅਤੇ ਲੋਕ ਭਲੀ-ਭਾਂਤ ਜਾਣਦੇ ਹਨ ਕਿ ਵਿਧਾਇਕਾ ਅਰੁਣਾ ਚੌਧਰੀ ਜਿੰਨਾ ਕੰਮ ਅਜੇ ਤੱਕ ਇਸ ਹਲਕੇ ਅੰਦਰ ਕੋਈ ਵੀ ਲੀਡਰ ਨਹੀਂ ਕਰਵਾ ਸਕਿਆ ਹੈ। ਉਨ੍ਹਾਂ ਕਿਹਾ ਕਿ 2017 ਤੋਂ 2022 ਤੱਕ ਕੈਬਨਿਟ ਮੰਤਰੀ ਰਹਿੰਦਿਆਂ ਅਰੁਣਾ ਚੌਧਰੀ ਵੱਲੋਂ ਕਈ ਵੱਡੇ ਪ੍ਰੋਜੈਕਟ ਦੀਨਾਨਗਰ ’ਚ ਲਿਆਂਦੇ ਗਏ, ਜਿਨ੍ਹਾਂ ਦੇ ਮੁਕੰਮਲ ਹੋਣ ਤੋਂ ਬਾਅਦ ਲੋਕ ਹੁਣ ਉਨ੍ਹਾਂ ਦਾ ਆਨੰਦ ਮਾਣ ਰਹੇ ਹਨ ਅਤੇ ਉਨ੍ਹਾਂ ਦਾ ਜੀਵਨ ਪਹਿਲਾਂ ਨਾਲੋਂ ਵਧੇਰੇ ਸੁਖਾਲਾ ਹੋਇਆ ਹੈ। ਅਸ਼ੋਕ ਚੌਧਰੀ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਲੋਕ ਮੈਡਮ ਅਰੁਣਾ ਚੌਧਰੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ, ਜੋ ਬਾਕੀਆਂ ਲਈ ਇੱਕ ਚੰਗਾ ਸੁਨੇਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News