ਤਰਨਤਾਰਨ 'ਚ ਹੈਰਾਨ ਕਰ ਦੇਣ ਵਾਲਾ ਮਾਮਲਾ: ਕੰਮ ਲਈ ਰੱਖੀ ਕੁੜੀ ਨਾਲ ਵੱਖ-ਵੱਖ ਵਿਅਕਤੀਆਂ ਪਾਸੋਂ...

Thursday, Jun 11, 2026 - 01:44 PM (IST)

ਤਰਨਤਾਰਨ 'ਚ ਹੈਰਾਨ ਕਰ ਦੇਣ ਵਾਲਾ ਮਾਮਲਾ: ਕੰਮ ਲਈ ਰੱਖੀ ਕੁੜੀ ਨਾਲ ਵੱਖ-ਵੱਖ ਵਿਅਕਤੀਆਂ ਪਾਸੋਂ...

ਤਰਨਤਾਰਨ (ਰਮਨ)- ਘਰ ’ਚ ਕੰਮ ਕਰਨ ਵਾਲੀ ਕੁੜੀ ਨਾਲ ਅਣਪਛਾਤੇ ਵਿਅਕਤੀਆਂ ਵੱਲੋਂ ਜਬਰ-ਜ਼ਨਾਹ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਸਬੰਧ ’ਚ ਥਾਣਾ ਸਦਰ ਪੱਟੀ ਦੀ ਪੁਲਸ ਟੀਮ ਇਕ ਔਰਤ ਨੂੰ ਨਾਮਜ਼ਦ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਸਦਰ ਪੱਟੀ ਅਧੀਨ ਆਉਂਦੇ ਇਕ ਪਿੰਡ ਦੀ ਨਿਵਾਸੀ 18 ਸਾਲਾ ਕੁੜੀ ਵੱਲੋਂ ਪੁਲਸ ਨੂੰ ਦਿੱਤੇ ਗਏ ਬਿਆਨਾਂ ’ਚ ਦੱਸਿਆ ਗਿਆ ਹੈ ਕਿ ਉਹ ਬੀਤੇ ਕੁਝ ਸਮੇਂ ਤੋਂ ਰਾਜਵਿੰਦਰ ਕੌਰ ਪਤਨੀ ਸਲਵਿੰਦਰ ਸਿੰਘ ਵਾਸੀ ਪਿੰਡ ਬੋਪਾਰਾਏ ਦੇ ਘਰ ਰੋਟੀ ਪਕਾਉਣ ਅਤੇ ਸਾਫ-ਸਫਾਈ ਦਾ ਕੰਮ ਕਰਦੀ ਸੀ, ਬਿਆਨਾਂ ਵਿਚ ਦੱਸਿਆ ਗਿਆ ਹੈ ਕਿ ਰਾਜਵਿੰਦਰ ਕੌਰ ਵੱਲੋਂ ਆਪਣੇ ਘਰ ’ਚ ਵੱਖ-ਵੱਖ ਵਿਅਕਤੀਆਂ ਨੂੰ ਰਾਤ ਸਮੇਂ ਘਰ ਬੁਲਾ ਕੇ ਉਸ ਨਾਲ ਜ਼ਬਰਦਸਤੀ ਜਬਰ-ਜ਼ਿਨਾਹ ਕਰਵਾਇਆ ਜਾਂਦਾ ਰਿਹਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਪੀੜਤ ਕੁੜੀ ਨੇ ਦੱਸਿਆ ਕਿ ਬੀਤੀ 9 ਮਈ ਤੋਂ ਲੈ ਕੇ 5 ਜੂਨ ਦਰਮਿਆਨ ਰਾਤ ਸਮੇਂ ਉਸ ਨਾਲ ਵੱਖ-ਵੱਖ ਵਿਅਕਤੀਆਂ ਵੱਲੋਂ ਜਬਰ-ਜ਼ਿਨਾਹ ਕੀਤਾ ਜਾਂਦਾ ਰਿਹਾ ਹੈ। ਇਸ ਦੇ ਨਾਲ ਹੀ ਸਬੰਧਤ ਔਰਤ ਅਤੇ ਵਿਅਕਤੀਆਂ ਵੱਲੋਂ ਉਸ ਨੂੰ ਕਿਸੇ ਨਾਲ ਗੱਲ ਨਾ ਕਰਨ ਦੌਰਾਨ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਰਹੀਆਂ ਹਨ, ਜਿਸ ਦੇ ਡਰ ਵਜੋਂ ਉਸਨੇ ਆਪਣੇ ਘਰ ’ਚ ਕੋਈ ਵੀ ਗੱਲ ਨਹੀਂ ਕੀਤੀ। ਇਸ ਜਬਰ-ਜ਼ਿਨਾਹ ਦਾ ਉਹ ਵਿਰੋਧ ਕਰਦੀ ਰਹੀ। ਜਦੋਂ ਇਸ ਸਬੰਧੀ ਗੱਲਬਾਤ ਆਪਣੇ ਪਰਿਵਾਰ ਨਾਲ ਕੀਤੀ ਤਾਂ ਉਸ ਤੋਂ ਬਾਅਦ ਪੁਲਸ ਨੂੰ ਬਿਆਨ ਦਰਜ ਕਰਵਾਏ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਯਾਤਰੀਆਂ ਦਾ ਫੁੱਟਿਆ ਗੁੱਸਾ, ਜਾਣੋ ਵਜ੍ਹਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਕੁੜੀ ਦੇ ਬਿਆਨਾਂ ਹੇਠ ਰਾਜਵਿੰਦਰ ਕੌਰ ਵਾਸੀ ਬੋਪਾਰਾਏ ਤੋਂ ਇਲਾਵਾ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸਬ-ਇੰਸਪੈਕਟਰ ਰੂਬੀ ਵੱਲੋਂ ਆਰੰਭ ਕਰ ਦਿੱਤੀ ਗਈ ਹੈ, ਜਿਨ੍ਹਾਂ ਵੱਲੋਂ ਪੀੜਤ ਕੁੜੀ ਦਾ ਮੈਡੀਕਲ ਕਰਵਾਉਂਦੇ ਹੋਏ ਅਗਲੇਰੀ ਕਾਰਵਾਈ ਨੂੰ ਅਮਲੀਜਾਮ੍ਹਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਮੁਲਜ਼ਮਾਂ ਦੀ ਪਹਿਚਾਣ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News