ਸ਼ਾਰਟ ਸਰਕਟ ਕਾਰਨ ਦੁਕਾਨ ''ਚ ਲੱਗੀ ਅੱਗ

03/24/2018 4:54:15 AM

ਕਪੂਰਥਲਾ, (ਭੂਸ਼ਣ)- ਕਪੂਰਥਲਾ ਸੁਲਤਾਨਪੁਰ ਲੋਧੀ ਮਾਰਗ 'ਤੇ ਚਾਰਬੱਤੀ ਚੌਕ ਦੇ ਨਜ਼ਦੀਕ ਸਥਿਤ ਇਕ ਮਠਿਆਈ ਦੀ ਦੁਕਾਨ 'ਚ ਸਵੇਰੇ ਸ਼ਾਰਟ ਸਰਕਟ ਕਾਰਨ ਅੱਗ ਲਗਣ ਨਾਲ ਜਿਥੇ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ । 
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਸਵੇਰੇ ਸਵੀਟਸ ਸ਼ਾਪ ਦੇ ਮਾਲਕ ਵਿਸ਼ਾਲ ਆਹੁਜਾ ਵਾਸੀ ਗੋਲਡਨ ਐਵੇਨਿਊ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੀ ਦੁਕਾਨ 'ਚ ਅੱਗ ਲੱਗੀ ਹੋਈ ਹੈ, ਜਿਸ 'ਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਤੁਰੰਤ ਫਾਇਰ ਬਿਗ੍ਰੇਡ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਫਾਇਰ ਬਿਗ੍ਰੇਡ ਦੀ ਟੀਮ ਨੇ ਇਕ ਘੰਟੇ ਦੀ ਮਿਹਨਤ ਦੇ ਬਾਅਦ ਅੱਗ 'ਤੇ ਕਾਬੂ ਪਾਇਆ। 


Related News