ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਪੈਟਰੋਲ ਪੰਪ 'ਤੇ ਗੋਲ਼ੀਆਂ ਮਾਰ ਕਰਿੰਦੇ ਦਾ ਕੀਤਾ ਕਤਲ
Sunday, Feb 02, 2025 - 02:06 PM (IST)
ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਖੀਰਾਵਾਲੀ ਪੈਟਰੋਲ ਪੰਪ 'ਤੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਗੋਲ਼ੀਆਂ ਮਾਰ ਕੇ ਕਰਿੰਦੇ ਦਾ ਕਤਲ ਕਰ ਦਿੱਤਾ ਗਿਆ। ਗੋਲ਼ੀ ਲੱਗਣ ਕਾਰਨ ਕਰਿੰਦਾ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਅਤੇ ਇਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਪੈਟਰੋਲ ਪੰਪ 'ਤੇ ਲੁਟੇਰੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਰੂਹ ਕੰਬਾਊ ਹਾਦਸਾ, ਨੌਜਵਾਨ ਦੀ ਪਲਟੀਆਂ ਖਾਂਦੀ ਕਾਰ ਨਹਿਰ 'ਚ ਜਾ ਡਿੱਗੀ
ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਖੀਰਾਂਵਾਲੀ ਵਿਖੇ ਦੋ ਮੋਟਰਸਾਈਕਲ 'ਤੇ ਸਵਾਰ ਛੇ ਲੁਟੇਰੇ ਆਏ। ਉਨ੍ਹਾਂ ਨੇ ਪੈਟਰੋਲ ਪੰਪ 'ਤੇ ਕੰਮ ਕਰਦੇ ਇਕ ਕਰਿੰਦੇ ਕੋਲੋਂ 4000 ਰੁਪਏ ਦੀ ਨਕਦੀ ਖੋਹ ਲਈ। ਜਦੋਂ ਉਹ ਦੂਜੇ ਕਰਿੰਦੇ ਕੁਲਵੰਤ ਸਿੰਘ ਪੁੱਤਰ ਧੂਰੀਆ ਰਾਮ ਕੋਲੋਂ ਪੈਸੇ ਖੋਹਣ ਲੱਗੇ ਤਾਂ ਉਸ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ਉੱਤੇ ਗੋਲ਼ੀ ਚਲਾ ਦਿੱਤੀਆਂ। ਗੋਲ਼ੀ ਉਸ ਦੇ ਪੱਟ ਵਿੱਚੋਂ ਆਰ-ਪਾਰ ਹੋ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਰੀ ਹੋ ਗਏ ਹੁਕਮ
ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੂੰ ਉਸ ਦੇ ਸਾਥੀਆਂ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ, ਜਿੱਥੇ ਡਿਊਟੀ ਡਾਕਟਰ ਆਸ਼ੀਸ਼ ਪਾਲ ਸਿੰਘ ਵੱਲੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਵੇਖਦੇ ਹੋਏ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਅਤੇ ਬਾਅਦ ਵਿੱਚ ਲੁਧਿਆਣਾ ਵਿਖੇ ਹਸਪਤਾਲ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਘਟਨਾ ਸਥਾਨ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ, ਜਾਣੋ ਕਦੋ ਪਵੇਗਾ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e