ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਦੁਕਾਨਦਾਰ ਨਾਮਜ਼ਦ

Wednesday, Jun 26, 2024 - 12:22 PM (IST)

ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਦੁਕਾਨਦਾਰ ਨਾਮਜ਼ਦ

ਤਰਨਤਾਰਨ (ਰਮਨ)- ਥਾਣਾ ਸਦਰ ਪੱਟੀ ਪੁਲਸ ਨੇ ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇਕ ਦੁਕਾਨਦਾਰ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਕੁੜੀ ਦੀ ਮਾਂ ਨੇ ਦੱਸਿਆ ਕਿ 23 ਜੂਨ ਨੂੰ ਉਸ ਦੀ ਕੁੜੀ ਪਲਕ ਕਾਲਪਨਿਕ ਨਾਮ (12) ਜੋ ਸਤਵੀਂ ਕਲਾਸ ਵਿਚ ਪੜ੍ਹਦੀ ਹੈ ਤੇ ਬਲੀ ਸਿੰਘ ਪੁੱਤਰ ਧਰਮ ਸਿੰਘ ਵਾਸੀ ਠੱਕਰਪੁਰਾ ਦੀ ਦੁਕਾਨ ਤੋਂ ਸਬਜ਼ੀ ਲੈਣ ਗਈ ਸੀ, ਜਦ ਉਹ ਵੀ ਆਪਣੀ ਕੁੜੀ ਦੇ ਮਗਰ ਦੁਕਾਨ ’ਤੇ ਗਈ ਤਾਂ ਦੇਖਿਆ ਕਿ ਮੁਲਜ਼ਮ ਨੇ ਉਸ ਦੀ ਕੁੜੀ ਨੂੰ ਦੁਕਾਨ ਅੰਦਰ ਵਾੜ ਕੇ ਦਰਵਾਜ਼ਾ ਬੰਦ ਕਰ ਲਿਆ ਤੇ ਅਸ਼ਲੀਲ ਹਰਕਤਾਂ ਕਰ ਰਿਹਾ ਸੀ, ਉਸ ਵੱਲੋਂ ਰੌਲਾ ਪਾਉਣ ’ਤੇ ਮੁਲਜ਼ਮ ਉਥੋਂ ਭੱਜ ਗਿਆ।

ਇਹ ਵੀ ਪੜ੍ਹੋ- ਨਸ਼ੇ ’ਚ ਝੂਮਦੀ ਕੁੜੀ ਨੂੰ ਪੁਲਸ ਨੇ ਲਿਆ ਹਿਰਾਸਤ ’ਚ, ਮੁਆਫੀਨਾਮਾ ਲਿਖ ਕੇ ਦਿੱਤੀ ਚਿਤਾਵਨੀ

ਤੁਰੰਤ ਇਸ ਦੀ ਜਾਣਕਾਰੀ ਉਨ੍ਹਾਂ ਨੇ ਪੁਲਸ ਨੂੰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ, ਜਲਦ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਨਸ਼ੇ 'ਚ ਧੁੱਤ ਕੁੜੀ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ, ਅੱਧੀ ਰਾਤ ਨੂੰ ਸੜਕ 'ਤੇ ਝੂਲਦੀ ਆਈ ਨਜ਼ਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News