ਪਾਕਿਸਤਾਨ ''ਚ ਵਿਸਾਖੀ ਮਨਾਉਣ ਗਏ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Monday, Apr 22, 2024 - 06:23 PM (IST)

ਪਾਕਿਸਤਾਨ ''ਚ ਵਿਸਾਖੀ ਮਨਾਉਣ ਗਏ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅੰਮ੍ਰਿਤਸਰ (ਸਰਬਜੀਤ)-ਖਾਲਸਾ ਸਾਜਣਾ ਦਿਵਸ 'ਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ  2481 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਸੀ ਪਰ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਵਿਸਾਖੀ ਦਾ ਤਿਉਹਾਰ ਮਨਾ ਕੇ  2480 ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ ਹੈ ਕਿਉਂਕਿ ਜਥੇ 'ਚ ਇਕ ਬਜ਼ੁਰਗ ਸ਼ਰਧਾਲੂ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ-  ਵਿਸਾਖੀ ਮਨਾਉਣ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆ ਵਾਪਸ, ਕਿਹਾ- 'ਮਨ ਨੂੰ ਬਹੁਤ ਖ਼ੁਸ਼ੀ ਮਿਲੀ'

ਜਾਣਕਾਰੀ ਮੁਤਬਾਕ ਬੀਤੀ ਦੇਰ ਰਾਤ ਬਜ਼ੁਰਗ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬਜ਼ੁਰਗ ਦਾ ਨਾਂ ਜੰਗੀਰ ਸਿੰਘ ਦੱਸਿਆ ਜਾ ਰਿਹਾ ਹੈ। ਜਿਸ ਦੀ ਉਮਰ 66 ਸਾਲ ਅਤੇ ਪਟਿਆਲਾ ਦੇ ਅਰਬਨ ਸਟੇਟ ਦਾ ਰਹਿਣ ਵਾਲਾ ਸੀ। ਜੰਗੀਰ ਸਿੰਘ ਪੁਲਸ 'ਚੋਂ ਰਿਟਾਇਰਡ ਸੀ, ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ- ਗਰਭਵਤੀ ਔਰਤ ਨੂੰ ਜਿਊਂਦਾ ਸਾੜਨ ਦਾ ਮਾਮਲਾ: ਮਾਂ ਦੇ ਰੋਂਦੇ-ਕੁਰਲਾਉਂਦੇ ਬੋਲ ਸੁਣ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)

ਇਸ ਮੌਕੇ ਵਾਹਗਾ ਬਾਰਡਰ ਤੇ ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਜੰਗੀਰ ਸਿੰਘ ਦੀ ਮ੍ਰਿਤਕ ਦੇਹ ਵੀ ਅੱਜ ਪਾਕਿਸਤਾਨ ਤੋਂ ਭਾਰਤ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋ- ਪਤੀ ਵੱਲੋਂ ਗਰਭਵਤੀ ਪਤਨੀ ਨੂੰ ਸਾੜ ਕੇ ਮਾਰਨ ਤੋਂ ਬਾਅਦ ਕੌਮੀ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News