ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ

Wednesday, Apr 15, 2026 - 02:47 PM (IST)

ਤਰਨਤਾਰਨ 'ਚ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ

ਤਰਨਤਾਰਨ (ਰਮਨ ਚਾਵਲਾ)-ਸੀ. ਆਈ. ਏ. ਸਟਾਫ਼ ਤਰਨਤਾਰਨ ਦੀ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸ ਪਾਸੋਂ 3 ਕਿਲੋ 915 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਤੋਂ ਇਲਾਵਾ ਮੋਬਾਇਲ ਫੋਨ ਬਰਾਮਦ ਕੀਤਾ ਗਿਆ। ਜਿਸ ਦੇ ਸਬੰਧ ਵਿਚ ਥਾਣਾ ਸਰਹਾਲੀ ਵਿਖੇ ਪਰਚਾ ਦਰਜ ਕਰਦੇ ਹੋਏ ਮੁਲਜ਼ਮ ਦਾ ਪੁਲਸ ਵੱਲੋਂ ਚਾਰ ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਬਰੀਕੀ ਨਾਲ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 20 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

PunjabKesari

ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਤਰਨਤਾਰਨ ਦੀ ਪੁਲਸ ਵੱਲੋਂ ਸਰਹਾਲੀ ਪੱਟੀ ਰੋਡ ਤੋਂ ਥੋੜ੍ਹਾ ਅੱਗੇ ਟੀ-ਪੁਆਇੰਟ ਵਿਖੇ ਨਾਕਾਬੰਦੀ ਕਰਦੇ ਹੋਏ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ, ਇਸ ਦੌਰਾਨ ਇਕ ਡੀਲੈਕਸ ਮੋਟਰਸਾਈਕਲ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਦੀ ਪੁਲਸ ਪਾਰਟੀ ਵੱਲੋਂ ਤਲਾਸ਼ੀ ਲੈਣ ਦੌਰਾਨ ਉਸ ਪਾਸੋਂ ਮੌਕੇ ਤੋਂ 3 ਕਿਲੋ 915 ਗ੍ਰਾਮ ਹੈਰੋਇਨ ਅਤੇ ਇਕ ਮੋਬਾਇਲ ਫੋਨ ਬਰਾਮਦ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਸੀਤੋ ਮਹਿ ਝੁੱਗੀਆਂ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਮੁਲਜ਼ਮ ਪਾਸੋਂ ਇਕ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਜਿਸ ਦੇ ਸਬੰਧ ਵਿਚ ਥਾਣਾ ਸਰਹਾਲੀ ਵਿਖੇ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਚਾਰ ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਸ ਵੱਲੋਂ ਹੈਰੋਇਨ ਦੀ ਇਹ ਖੇਪ ਕਿੱਥੋਂ ਅਤੇ ਕਿਸ ਤਰ੍ਹਾਂ ਪੁੱਜੀ, ਜਿਸ ਨੂੰ ਅੱਗੇ ਕਿਥੇ ਸਪਲਾਈ ਕੀਤਾ ਜਾਣਾ ਸੀ।

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ ਸਮੀਕਰਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News