ਰਾਮ ਭਗਤਾਂ ਲਈ ਖ਼ੁਸ਼ਖ਼ਬਰੀ: ਜਲੰਧਰ ਕੈਂਟ ਤੋਂ ਅਯੁੱਧਿਆ ਲਈ 9 ਫਰਵਰੀ ਨੂੰ ਚੱਲੇਗੀ ਸਪੈਸ਼ਲ ਟਰੇਨ
Wednesday, Jan 24, 2024 - 06:59 PM (IST)
ਜਲੰਧਰ (ਗੁਲਸ਼ਨ)- ਅਯੁੱਧਿਆ ’ਚ ਨਵੇਂ ਬਣੇ ਸ਼੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਜਾਣ ਵਾਲੇ ਰਾਮ ਭਗਤਾਂ ਲਈ ਖ਼ੁਸ਼ਖ਼ਬਰੀ ਹੈ ਕਿ ਭਾਜਪਾ ਵੱਲੋਂ ਅਯੁੱਧਿਆ ਲਈ ਇਕ ਵਿਸ਼ੇਸ਼ ਰੇਲ ਗੱਡੀ ਚਲਾਈ ਜਾ ਰਹੀ ਹੈ। ਇਹ ਵਿਸ਼ੇਸ਼ ਰੇਲ ਗੱਡੀ 9 ਫਰਵਰੀ ਨੂੰ ਸਵੇਰੇ 7:05 ਵਜੇ ਪਠਾਨਕੋਟ ਤੋਂ ਰਵਾਨਾ ਹੋਵੇਗੀ ਅਤੇ ਜਲੰਧਰ ਕੈਂਟ ਸਟੇਸ਼ਨ 'ਤੇ ਸਵੇਰੇ 8:48 ਵਜੇ ਅਤੇ ਲੁਧਿਆਣਾ ਸਟੇਸ਼ਨ 'ਤੇ ਸਵੇਰੇ 9:40 ਵਜੇ ਪਹੁੰਚੇਗੀ।
ਇਸ ਸਬੰਧੀ ਭਾਜਪਾ ਦੇ ਜ਼ਿਲ੍ਹਾ ਜਨ. ਸਕੱਤਰ ਰਾਜੇਸ਼ ਕਪੂਰ ਨੇ ਦੱਸਿਆ ਕਿ ਰਾਮ ਭਗਤਾਂ ਦੀ ਸਹੂਲਤ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਰੇਲ ਗੱਡੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ’ਚ ਯਾਤਰਾ ਦਾ ਕਿਰਾਇਆ, ਰਿਹਾਇਸ਼, ਖਾਣ-ਪੀਣ ਦਾ ਪ੍ਰਬੰਧ ਵੀ ਹੋਵੇਗਾ, ਜਿਸ ਦਾ ਕੁੱਲ ਖ਼ਰਚਾ 1500 ਰੁਪਏ ਪ੍ਰਤੀ ਰਾਮ ਭਗਤ ਹੋਵੇਗਾ। ਉਨ੍ਹਾਂ ਕਿਹਾ ਕਿ ਅਯੁੱਧਿਆ ਸਟੇਸ਼ਨ ’ਤੇ ਪਹੁੰਚਣ ਤੋਂ ਬਾਅਦ ਵਿਅਕਤੀ ਨੂੰ ਮੰਦਿਰ ਤੱਕ ਲਿਜਾਣ ਤੇ ਸਟੇਸ਼ਨ 'ਤੇ ਵਾਪਸ ਆਉਣ ਦਾ ਖ਼ਰਚਾ ਵੀ ਇਸ ’ਚ ਸ਼ਾਮਲ ਹੈ।
ਇਹ ਵੀ ਪੜ੍ਹੋ : ਕਿਸਾਨਾਂ ਤੱਕ ਨਹੀਂ ਪਹੁੰਚੀਆਂ ਪਰਾਲੀ ਪ੍ਰਬੰਧਨ ਲਈ ਖ਼ਰੀਦੀਆਂ ਮਸ਼ੀਨਾਂ, 900 ਲੋਕਾਂ ਨੂੰ ਨੋਟਿਸ ਜਾਰੀ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।