ਅੰਮ੍ਰਿਤਸਰ ''ਚ ਰੂਹ ਕੰਬਾਊ ਹਾਦਸਾ, ਤਾਸ਼ ਦੇ ਪੱਤਿਆਂ ਵਾਂਗ ਉੱਡਾ ਕੇ ਮਾਰੀ ਸਕੂਟਰੀ ਸਵਾਰ ਕੁੜੀ

Saturday, Jan 25, 2025 - 06:41 PM (IST)

ਅੰਮ੍ਰਿਤਸਰ ''ਚ ਰੂਹ ਕੰਬਾਊ ਹਾਦਸਾ, ਤਾਸ਼ ਦੇ ਪੱਤਿਆਂ ਵਾਂਗ ਉੱਡਾ ਕੇ ਮਾਰੀ ਸਕੂਟਰੀ ਸਵਾਰ ਕੁੜੀ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਰਣਜੀਤ ਐਵਨਿਊ 'ਚ ਭਿਆਨਕ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ 'ਚ ਸਕੂਟਰੀ ਸਵਾਰ ਕੁੜੀ ਨੂੰ ਤੇਜ਼ ਰਫ਼ਤਾਰ ਕਾਰ ਕਈ ਮੀਟਰਾਂ ਤੱਕ ਘੜੀਸਦੀ ਲੈ ਗਈ। ਇਸ ਘਟਨਾ ਦੀਆਂ ਸੀ.ਸੀ.ਟੀ.ਵੀ. ਤਸਵੀਰਾਂ ਕੈਦ ਹੋ ਗਈਆਂ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸੱਥਰ, MLA ਜਗਦੀਪ ਕੰਬੋਜ ਗੋਲਡੀ ਦੀ ਭੈਣ ਦੀ ਮੌਤ

ਤਸਵੀਰਾਂ 'ਚ ਦੇਖਿਆ ਗਿਆ ਹੈ ਕਿ ਸਕੂਟਰੀ ਸਵਾਰ ਕੁੜੀ ਜਦੋਂ ਸੜਕ ਪਾਰ ਕਰ ਰਹੀ ਸੀ ਤਾਂ ਦੂਜੀ ਸਾਈਡ ਤੋਂ ਆਈ ਤੇਜ਼ ਰਫਤਾਰ ਕਾਰ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਕਈ ਮੀਟਰਾਂ ਤੱਕ ਕੁੜੀ ਨੂੰ ਘੜੀਸਦੀ ਹੋਈ ਲੈ ਗਈ। ਟੱਕਰ ਇੰਨੀ ਭਿਆਨਕ ਸੀ ਕੁੜੀ ਦੇ ਕਾਫ਼ੀ ਸੱਟਾਂ ਲੱਗੀਆਂ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਬਟਾਲਾ ਪੁਲਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਕੀਤੀ ਰੇਡ ਤੇ ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News