ਤੇਜ਼ ਰਫ਼ਤਾਰ ਕਾਰ ਨੇ ਆਟੋ ਨੂੰ ਲਿਆ ਲਪੇਟ ''ਚ
Thursday, Oct 05, 2017 - 07:11 AM (IST)
ਪਠਾਨਕੋਟ, (ਸ਼ਾਰਦਾ)- ਪਠਾਨਕੋਟ ਦੇ ਖੱਡੀ ਸਰਕੂਲਰ ਰੋਡ 'ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਆਟੋ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਕਾਰਨ ਆਟੋ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਚਾਲਕ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਸ ਦੀ ਪਛਾਣ ਜੁਗਿੰਦਰ ਕੁਮਾਰ ਪੁੱਤਰ ਬੂਆ ਦਿੱਤਾ ਵਜੋਂ ਹੋਈ, ਜੋ ਪਠਾਨਕੋਟ ਦੇ ਅਬਰੋਲ ਨਗਰ ਸਥਿਤ ਕ੍ਰਿਸ਼ਨਾ ਗਲੀ ਦਾ ਰਹਿਣ ਵਾਲਾ ਹੈ। ਇਸ ਹਾਦਸੇ 'ਚ ਆਟੋ ਚਾਲਕ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਟੁੱਟ ਗਈਆਂ ਹਨ। ਹਾਦਸੇ ਦੇ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦਾ ਪਤਾ ਚੱਲਦੇ ਹੀ ਪੁਲਸ ਮੌਕੇ 'ਤੇ ਪੁੱਜ ਗਈ ਅਤੇ ਜਾਂਚ ਲਈ ਜੁੱਟ ਗਈ।
