ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਦੀ ਲਈ ਜਾਨ, 300 ਮੀਟਰ ਤੱਕ ਘਸੀਟਦਾ ਰਿਹਾ ਚਾਲਕ
Sunday, Dec 08, 2024 - 11:16 AM (IST)
ਚੌਕ ਮਹਿਤਾ (ਕੈਪਟਨ)-ਨੇੜਲੇ ਪਿੰਡ ਖੱਬੇਰਾਜਪੂਤਾਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਰਵਿੰਦਰ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਕਿ ਇੰਨੇ ਨੂੰ ਮਹਿਤਾ ਚੌਕ ਵੱਲੋਂ ਇਕ ਸਵਿਫਟ ਕਾਰ ਆਈ, ਜਿਸ ਨੂੰ ਮੋਨਾ ਨੌਜਵਾਨ ਚਲਾ ਰਿਹਾ ਸੀ। ਬਿਨਾਂ ਹਾਰਨ ਵਜਾਏ ਇਸ ਤੇਜ਼ ਰਫਤਾਰ ਕਾਰ ਨੇ ਰਵਿੰਦਰ ਸਿੰਘ ਨੂੰ ਲਪੇਟ ਵਿਚ ਲੈ ਲਿਆ ਅਤੇ 300 ਮੀਟਰ ਦੂਰ ਤੱਕ ਆਪਣੇ ਨਾਲ ਘਸੀਟ ਕੇ ਲੈ ਗਈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਇਸ ਦੌਰਾਨ ਰਵਿੰਦਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਇੱਥੇ ਮੌਜੂਦ ਲੋਕਾਂ ਵੱਲੋਂ ਕਾਰ ਚਾਲਕ ਨੂੰ ਕਾਬੂ ਕਰ ਲਿਆ ਗਿਆ। ਓਧਰ ਥਾਣਾ ਮਹਿਤਾ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਕਾਰ ਡਰਾਈਵਰ ਪ੍ਰਭਜੀਤ ਸਿੰਘ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8