ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਵੇਗਾ ਸੂਬਾ ਪੱਧਰੀ ਸਮਾਗਮ

Monday, Aug 08, 2022 - 05:00 PM (IST)

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਹੋਵੇਗਾ ਸੂਬਾ ਪੱਧਰੀ ਸਮਾਗਮ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ 12 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬਾਬਾ ਬਕਾਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਵਿਧਾਇਕ ਬਲਕਾਰ ਸਿੱਧੂ ਨੇ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ

ਰੱਖੜ ਪੁੰਨਿਆ ਦਾ ਇਹ ਤਿਉਹਾਰ ਹਰੇਕ ਵਰ੍ਹੇ ਬਾਬਾ ਬਕਾਲਾ, ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਨੇ 12 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਨੀਤੀ ਆਯੋਗ ਦੀ ਮੀਟਿੰਗ ਮਗਰੋਂ ਬੋਲੇ CM ਮਾਨ, ਕਿਹਾ-MSP ਕਮੇਟੀ ਦੇ ਪੁਨਰਗਠਨ ਦੀ ਕੀਤੀ ਮੰਗ


author

Manoj

Content Editor

Related News