ਅੰਮ੍ਰਿਤਸਰ ''ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ
Friday, Feb 02, 2024 - 06:32 PM (IST)
ਅੰਮ੍ਰਿਤਸਰ (ਸੰਜੀਵ)- ਥਾਣਾ ਗੇਟ ਹਕੀਮਾ ਦੀ ਕੁਝ ਦੂਰੀ ’ਤੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਦੋਂ ਸ਼ਰੇ ਬਾਜ਼ਾਰ ’ਚ ਚਾਰ ਅਣਪਛਾਤੇ ਵਿਅਕਤੀਆਂ ਇਕ ਰੇਹੜੀ ਵਿਕ੍ਰੇਤਾ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਹਮਲਾਵਰਾਂ ਨੇ ਫਿਰ ਉਸ ਦੀ ਮੌਤ ਯਕੀਨੀ ਬਣਾਉਣ ਲਈ ਉਸ ਦੇ ਕੋਲ ਜਾ ਕੇ ਦੇਖਿਆ ਕਿ ਉਹ ਮਰ ਗਿਆ ਜਾ ਨਹੀਂ ਅਤੇ ਇਸ ਵੱਡੀ ਘਟਨਾ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ ’ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਦੀ ਸ਼ੁਰੂਆਤ, ਸੁਖਬੀਰ ਬਾਦਲ ਨੇ ਕਹੀਆਂ ਵੱਡੀਆਂ ਗੱਲਾਂ
ਕੀ ਹੈ ਘਟਨਾ
ਥਾਣਾ ਗੇਟ ਹਕੀਮਾ ਦੀ ਕੁਝ ਦੂਰੀ ਸਥਿਤ ਇਕ ਸਰਕਾਰੀ ਸਕੂਲ ਨੇੜੇ ਸ਼ਹੀਦ ਊਧਮ ਸਿੰਘ ਨਗਰ ਦਾ ਰਹਿਣ ਵਾਲਾ ਜਸਪਾਲ ਸਿੰਘ ਆਂਡੇ ਵੇਚਣ ਦਾ ਕੰਮ ਕਰਦਾ ਸੀ, ਜਿੱਥੇ ਚਾਰ ਅਣਪਛਾਤੇ ਨੌਜਵਾਨਾਂ ਨੇ ਆ ਕੇ ਉਸ ’ਤੇ ਗੋਲੀਆਂ ਚਲਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਉਹ ਖੂਨ ਨਾਲ ਲੱਥਪਥ ਹੋ ਕੇ ਹੇਠਾਂ ਡਿੱਗ ਪਿਆ। ਹਮਲਾਵਰ ਆਪਣੇ ਵਾਹਨਾਂ ਤੋਂ ਹੇਠਾਂ ਉਤਰੇ ਅਤੇ ਜਸਪਾਲ ਸਿੰਘ ਦੀ ਮੌਤ ਦੀ ਪੁਸ਼ਟੀ ਕਰਨ ਬਾਅਦ ਉਥੋਂ ਫ਼ਰਾਰ ਹੋ ਗਏ, ਜਦਕਿ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ, ਰਿਕਸ਼ਾ ਚਾਲਕ ਨੂੰ ਪੱਥਰ ਮਾਰ ਕੇ ਦਿੱਤੀ ਦਰਦਨਾਕ ਮੌਤ
ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ
ਸ਼ਰੇ ਬਾਜ਼ਾਰ ਵਿਚ ਗੋਲੀਆਂ ਚਲਾ ਕੇ ਇਕ ਨੌਜਵਾਨ ਦਾ ਕਤਲ ਕਰਨ ਦੀ ਘਟਨਾ ਨੇ ਇਲਾਕੇ ਵਿਚ ਪੂਰੀ ਤਰ੍ਹਾਂ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਬੇਸ਼ੱਕ ਪੁਲਸ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕਰ ਰਹੀ ਹੈ ਪਰ ਅੱਜ ਸ਼ਰੇਆਮ ਬਾਜ਼ਾਰ ਵਿਚ ਵਾਪਰੀ ਇਸ ਘਟਨਾ ਨੇ ਪੁਲਸ ਦੀ ਕਾਰਜਸ਼ੈਲੀ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਇਸ ਘਟਨਾ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਦਕਿ ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਜਨਵਰੀ ਦੇ ਆਖ਼ਰੀ ਦਿਨ ਹੋਈ ਬਾਰਿਸ਼ ਨੇ ਮੁੜ ਛੇੜੀ ਕੰਬਣੀ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8