ਪੰਜਾਬ 'ਚ ਆਏ ਤੇਜ਼ ਤੂਫਾਨ ਨੇ ਉਜਾੜ ਕੇ ਰੱਖ 'ਤਾ ਪਰਿਵਾਰ, ਘਰ ਦੇ ਮੁਖੀ ਦੀ ਮੌਤ
Sunday, May 25, 2025 - 11:55 AM (IST)

ਤਰਨਤਾਰਨ (ਰਮਨ ਚਾਵਲਾ)- ਸ਼ਾਮ ਕਰੀਬ 6 ਵਜੇ ਆਏ ਤੂਫਾਨ ਅਤੇ ਤੇਜ਼ ਬਾਰਸ਼ ਨਾਲ ਇਕ ਵਿਅਕਤੀ ਉਪਰ ਕੰਧ ਡਿੱਗਣ ਕਰਕੇ ਉਸਦੀ ਮੌਕੇ ’ਤੇ ਹੀ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਵਿਅਕਤੀ ਚਾਹ ਦੀ ਦੁਕਾਨ ਉਪਰ ਬਤੌਰ ਮਾਲਕ ਕੰਮ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਹੱਥੀਂ ਮਲਬੇ ਹੇਠਾਂ ਦੱਬੇ ਹੋਏ ਘਰ ਦੇ ਮੁਖੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, 9 ਦਿਨਾਂ ਲਈ ਜਾਰੀ ਹੋਈ ਵੱਡੀ ਚਿਤਾਵਨੀ
ਜਾਣਕਾਰੀ ਦਿੰਦੇ ਹੋਏ ਸਾਹਿਲ ਪ੍ਰੀਤ ਸਿੰਘ ਪੁੱਤਰ ਸੋਨਾ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਸੋਨਾ ਸਿੰਘ (50) ਪੁੱਤਰ ਬਲਵਿੰਦਰ ਸਿੰਘ ਵਾਸੀ ਮੁਰਾਦਪੁਰ ਜੋ ਕਰੀਬ ਤਿੰਨ ਸਾਲ ਤੋਂ ਸਥਾਨਕ ਰੇਲਵੇ ਸਟੇਸ਼ਨ ਤਰਨਤਾਰਨ ਦੇ ਸਾਹਮਣੇ ਚਾਹ ਦੀ ਦੁਕਾਨ ਚਲਾਉਂਦੇ ਸਨ। ਇਸ ਦੁਕਾਨ ਨਾਲ ਇੱਟਾਂ ਦੀ ਪੱਕੀ ਕੰਧ ਕੀਤੀ ਹੋਈ ਸੀ ਅਤੇ ਉਪਰ ਟੀਨਾਂ ਰੱਖੀਆਂ ਹੋਈਆਂ ਸਨ। ਸ਼ਾਮ ਸਮੇਂ ਚੱਲੀ ਤੇਜ਼ ਹਨੇਰੀ ਅਤੇ ਤੂਫਾਨ ਕਰਕੇ ਕੰਧ ਅਤੇ ਟੀਨਾਂ ਅਚਾਨਕ ਡਿੱਗ ਪਈਆਂ, ਜਿਸ ਦੇ ਹੇਠਾਂ ਉਸਦੇ ਪਿਤਾ ਸੋਨਾ ਸਿੰਘ ਆ ਗਏ। ਇਸ ਹਾਦਸੇ ਦੌਰਾਨ ਉਸਦੇ ਮਾਤਾ ਸਰਬਜੀਤ ਕੌਰ ਤੋਂ ਇਲਾਵਾ ਕੁਝ ਹੋਰ ਲੋਕ ਵੀ ਮੌਜੂਦ ਸਨ, ਜਿਨ੍ਹਾਂ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ- ਪੰਜਾਬ ਨੂੰ ਇਕ ਵਾਰ ਫਿਰ ਦਹਿਲਾਉਣ ਦੀ ਸਾਜ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ
ਬੇਟੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਲਬੇ ਹੇਠਾਂ ਆਉਣ ਕਰਕੇ ਉਨ੍ਹਾਂ ਦੇ ਪਿਤਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਪ੍ਰੰਤੂ ਉਨ੍ਹਾਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਬੜੀ ਮੁਸ਼ਕਿਲ ਨਾਲ ਪਿਤਾ ਨੂੰ ਮਲਬੇ ਹੇਠਾਂ ਤੋਂ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਤਰਨਤਾਰਨ ਵਿਖੇ ਲਿਜਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਵੀ ਪੜ੍ਹੋ- ਕੁੜੀ ਨਾਲ ਵੀਡੀਓ ਕਾਲ ਸੇਵਾ ਮੁਕਤ ਅਧਿਕਾਰੀ ਨੂੰ ਪੈ ਗਈ ਮਹਿੰਗੀ, ਫਿਰ ਹੋਇਆ...
ਸਾਹਿਲ ਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਹੈ ਅਤੇ ਉਸਦੀ ਮਾਤਾ ਚਾਹ ਦੀ ਦੁਕਾਨ ਉਪਰ ਪਿਤਾ ਦਾ ਹੱਥ ਵਟਾਉਂਦੀ ਹੈ। ਇਸ ਤੂਫਾਨ ਨੇ ਉਨ੍ਹਾਂ ਦੇ ਘਰ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਸਾਹਿਲ ਪ੍ਰੀਤ ਸਿੰਘ ਨੇ ਸਰਕਾਰ ਪਾਸੋਂ ਮੁਆਵਜ਼ੇ ਦੀ ਗੁਹਾਰ ਲਗਾਈ ਹੈ ਤਾਂ ਜੋ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8