ਡੇਰਾਬੱਸੀ ਵਿਖੇ ਵਿਦਿਆਰਥਣ ਨੇ ਕਾਲਜ ਦੇ ਹੋਸਟਲ 'ਚ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ
Sunday, May 14, 2023 - 12:39 PM (IST)

ਡੇਰਾਬੱਸੀ (ਅਨਿਲ)- ਸਥਾਨਕ ਸੁਖਮਨੀ ਡੈਂਟਲ ਕਾਲਜ ਦੀ ਵਿਦਿਆਰਥਣ ਨੇ ਕਾਲਜ ਦੇ ਹੋਸਟਲ ਦੇ ਕਮਰੇ ’ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ, ਜੋ ਬੀ. ਡੀ. ਐੱਸ. ਦੀ ਪੜ੍ਹਾਈ ’ਚ ਫ਼ਾਈਨਲ ਸਮੈਸਟਰ ਦੀ ਵਿਦਿਆਰਥਣ ਸੀ। ਮ੍ਰਿਤਕਾ ਦੀ ਪਛਾਣ ਸਿਮਰਨ ਪੁੱਤਰੀ ਨਰੇਸ਼ ਵਾਸੀ ਪਿੰਡ ਕਰਾਵਾ ਤਹਿਸੀਲ ਇਸਰਾਣਾ ਜ਼ਿਲ੍ਹਾ ਪਾਣੀਪਤ ਹਰਿਆਣਾ ਦੇ ਤੌਰ ’ਤੇ ਹੋਈ ਹੈ। ਉਸ ਦੀ ਲਾਸ਼ ਨੂੰ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ - ਜਲੰਧਰ ਲੋਕ ਸਭਾ ਸੀਟ ਦੇ ਸਿਆਸੀ ਸਮੀਕਰਨ ਬਦਲਣ ਵਾਲੇ ਸੁਸ਼ੀਲ ਰਿੰਕੂ ਦੇ ਸਿਆਸੀ ਸਫ਼ਰ 'ਤੇ ਇਕ ਝਾਤ
ਮਿਲੀ ਜਾਣਕਾਰੀ ਅਨੁਸਾਰ ਸਿਮਰਨ ਕਾਲਜ ਦੇ ਹੋਸਟਲ ਵਿਚ ਆਪਣੀ ਦੋ ਸਹੇਲੀਆਂ ਨਾਲ ਰਹਿੰਦੀ ਸੀ, ਸਵੇਰ ਵੇਲੇ ਕਮਰੇ ਵਿਚ ਨਾਲ ਰਹਿੰਦੀਆਂ ਦੋਵੇਂ ਵਿਦਿਆਰਥਣਾਂ ਕਲਾਸ ਲਗਾਉਣ ਲਈ ਗਈਆਂ ਪਰ ਸਿਮਰਨ ਕਲਾਸ ਵਿਚ ਨਹੀਂ ਗਈ। ਲੰਚ ਵੇਲੇ ਉਸ ਦੀਆਂ ਸਹੇਲੀਆਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਅੱਗੇ ਸਿਮਰਨ ਪੱਖੇ ਨਾਲ ਲਟਕਦੀ ਹੋਈ ਮਿਲੀ। ਲਾਸ਼ ਕੋਲੋਂ ਇਕ ਸੁਸਾਇਡ ਨੋਟ ਮਿਲਿਆ ਹੈ, ਜਿਸ ਵਿਚ ਉਸ ਨੇ ਲਿਖਿਆ ਕਿ ਉਹ ਪੇਪਰਾਂ ਵਿਚ ਡਿਫ਼ਾਲਟਰ ਹੋ ਸਕਦੀ ਹੈ, ਜਿਸ ਕਰਕੇ ਉਹ ਆਪਣੀ ਮੌਤ ਦੀ ਆਪ ਜ਼ਿੰਮੇਵਾਰ ਹੈ।
ਇਹ ਵੀ ਪੜ੍ਹੋ - ਕਾਂਗਰਸ ਦੇ ਗੜ੍ਹ 'ਤੇ 'ਆਪ' ਦਾ ਕਬਜ਼ਾ, ਸੁਸ਼ੀਲ ਕੁਮਾਰ ਰਿੰਕੂ ਨੇ ਵੱਡੀ ਜਿੱਤ ਦਰਜ ਕਰਕੇ ਰਚਿਆ ਇਤਿਹਾਸ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।