ਤਰਨਤਾਰਨ ਵਿਖੇ ਸਕੂਲ ਵੈਨ ਤੇ ਮੋਟਰ ਸਾਈਕਲ ਵਿਚਾਲੇ ਭਿਆਨਕ ਟੱਕਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

Friday, Feb 17, 2023 - 10:34 AM (IST)

ਤਰਨਤਾਰਨ ਵਿਖੇ ਸਕੂਲ ਵੈਨ ਤੇ ਮੋਟਰ ਸਾਈਕਲ ਵਿਚਾਲੇ ਭਿਆਨਕ ਟੱਕਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਭਿੱਖੀਵਿੰਡ (ਰਮਨ,ਵਿਜੇ ਕੁਮਾਰ)- ਜ਼ਿਲ੍ਹੇ ਦੇ ਸਰਹੱਦੀ ਪਿੰਡ ਡੱਲ ਵਿਖੇ ਇਕ ਸਕੂਲ ਵੈਨ ਅਤੇ ਮੋਟਰ ਸਾਈਕਲ ਵਿਚਾਲੇ ਟੱਕਰ ਦੌਰਾਨ ਇਕ ਵਿਦਿਆਰਥੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦ ਕਿ ਦੋ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ। ਜਿਨ੍ਹਾਂ ਨੂੰ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਸ਼ਰੇਆਮ ਕੁੜੀ ਨੂੰ ਘਰੋਂ ਅਗਵਾ ਕਰਕੇ ਲੈ ਗਏ ਤਿੰਨ ਨੌਜਵਾਨ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਜਾਣਕਾਰੀ ਅਨੁਸਾਰ ਤਿੰਨੇ ਵਿਦਿਆਰਥੀ ਜੋ ਕਲਗੀਧਰ ਅਕੈਡਮੀ ਦੇ ਵਿਦਿਆਰਥੀ ਹਨ। ਜਿਨ੍ਹਾਂ 'ਚੋਂ ਗੁਰਸਾਜਨ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਡੱਲ ਜੋ ਦੱਸਵੀਂ ਜਮਾਤ ਦਾ ਵਿਦਿਆਰਥੀ ਹੈ ਉਸ ਦੀ ਮੌਤ ਹੋ ਗਈ। ਜਦਕਿ ਸੁਖਦੀਪ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਡੱਲ ਜੋ ਅਠਵੀਂ ਜਮਾਤ ਦਾ ਵਿਦਿਆਰਥੀ ਅਤੇ ਅਰਸ਼ਦੀਪ ਸਿੰਘ ਵਾਸੀ ਡੱਲ ਜੋ ਛੇਵੀਂ ਜਮਾਤ ਦਾ ਵਿਦਿਆਰਥੀ ਹਨ, ਉਹ ਦੋਵੇਂ ਇਸ ਹਾਦਸੇ 'ਚ ਗੰਭੀਰ ਜ਼ਖ਼ਮੀ ਹੋ ਗਏ ਹਨ। ਇਨ੍ਹਾਂ ਦੋਵਾਂ ਵਿਦਿਆਰਥੀਆਂ ਨੂੰ ਇਲਾਜ ਲਈ ਭਿੱਖੀਵਿੰਡ ਦੇ ਨਿੱਜੀ ਹਸਪਤਾਲ 'ਚ ਲਿਆਂਦਾ ਗਿਆ ਹੈ ।

ਇਹ ਵੀ ਪੜ੍ਹੋ- ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ, ਅੰਮ੍ਰਿਤਸਰ 'ਚ ਪਤੀ-ਪਤਨੀ ਨੇ ਇਕੱਠਿਆ ਕੀਤੀ ਖ਼ੁਦਕੁਸ਼ੀ

ਪਿੰਡ ਡੱਲ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਤੀਜਾ ਇੱਕ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਸਵੇਰੇ ਸਕੂਲ ਜਾ ਰਹੇ ਸੀ, ਜਦਕਿ ਭਿੱਖੀਵਿੰਡ ਤੋਂ ਡੱਲ ਵੱਲ ਆ ਰਹੀ ਸਕੂਲ ਵੈਨ ਦੀ ਸੜਕ 'ਤੇ ਪਏ ਟੋਇਆਂ ਕਾਰਨ ਆਪਸ ਵਿਚ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਪੁੱਤਰ ਜੋ ਦਸਵੀਂ ਜਮਾਤ 'ਚ ਪੜ੍ਹਦਾ ਸੀ, ਦੀ ਮੌਤ ਹੋ ਗਈ ਹੈ।  ਇਸ ਹਾਦਸੇ ਤੋਂ ਬਾਅਦ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News