ਹੋ ਜਾਓ ਸਾਵਧਾਨ ! ਕੀਤੇ ਤੁਹਾਡੇ ਨਾਲ ਨਾ ਹੋ ਜਾਵੇ ਮਾੜੀ, ਚਾਵਾਂ ਨਾਲ ਲਿਆਂਦੀ ਕਾਲੀ THAR ਮਿੰਟਾਂ 'ਚ ਹੋਈ ਸੁਆਹ

Saturday, Aug 24, 2024 - 12:20 PM (IST)

ਜਲੰਧਰ (ਵੈੱਬ ਡੈਸਕ)- ਜੇਕਰ ਤੁਸੀਂ ਵੀ ਗੱਡੀ ਚਲਾਉਂਦੇ ਹੋ ਤਾਂ ਤੁਹਾਡੇ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦੇ ਆਦਰਸ਼ ਨਗਰ ਵਿੱਚੋਂ ਦੇਰ ਰਾਤ ਥਾਰ ਗੱਡੀ ਨੂੰ ਅੱਗ ਲੱਗਣ ਦੀਆਂ ਭਿਆਨਕ ਤਸਵੀਰਾਂ ਸਾਹਮਣੇ ਆਈਆਂ ਹਨ।  ਮਿਲੀ ਜਾਣਕਾਰੀ ਮੁਤਾਬਕ ਚਿਕ-ਚਿਕ ਚੌਂਕ ਰੋਡ ਉੱਤੇ ਖੜ੍ਹੀ ਥਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

PunjabKesari

ਦੱਸਿਆ ਜਾ ਰਿਹਾ ਹੈ ਕਿ ਸਪੀਕਰ ਦੀ ਸਪਾਰਕਿੰਗ ਹੋਣ ਤੋਂ ਬਾਅਦ ਥਾਰ ਵਿੱਚ ਅਚਾਨਕ ਅੱਗ ਲੱਗੀ। ਮੌਕੇ ਉੱਤੇ ਲੋਕਾਂ ਦੀ ਭੀੜ ਇਕੱਠੀ ਹੋਈ। ਰੋਡ ਵਿਚ ਅਚਾਨਕ ਥਾਰ ਨੂੰ ਲੱਗੀ ਅੱਗ ਨੂੰ ਵੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਚਾਵਾਂ ਨਾਲ ਖ਼ਰੀਦੀ ਕਾਲੇ ਰੰਗ ਦੀ ਥਾਰ ਮਿੰਟਾਂ ਵਿਚ ਅੱਗ ਲੱਗਣ ਕਾਰਨ ਸੁਆਹ ਹੋ ਗਈ। ਉਥੇ ਹੀ ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰਿਆਂ ਜ਼ਰੀਏ ਵੀ ਜਾਂਚ ਕੀਤੀ ਜਾ ਰਹੀ ਹੈ। 

PunjabKesari

ਇਹ ਵੀ ਪੜ੍ਹੋ-  ਪੰਜਾਬ 'ਚ ਲਗਾਤਾਰ ਪੈਰ ਪਸਾਰਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਆਉਣ ਲੱਗੇ ਲੋਕ, ਇੰਝ ਕਰੋ ਬਚਾਅ
 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News