ਸਤਲੁਜ ਦਰਿਆ ’ਚ ਰੁੜ੍ਹ ਕੇ ਪਾਕਿ ਪੁੱਜੇ ਦੋ ਨੌਜਵਾਨਾਂ ਦੇ ਮਾਮਲੇ ’ਚ ਆਇਆ ਹੈਰਾਨੀਜਨਕ ਮੋੜ
Wednesday, Aug 23, 2023 - 11:12 AM (IST)
ਸਿੱਧਵਾਂ ਬੇਟ (ਚਾਹਲ) : ਬੀਤੀ 29 ਜੁਲਾਈ ਨੂੰ ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਨੇੜਿਓਂ ਸਤਲੁਜ ਦਰਿਆ ਵਿਚ ਅਚਾਨਕ ਰੁੜ ਕੇ ਪਾਕਿਸਤਾਨ ਪੁੱਜੇ ਹਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਰਜੀਆਂ ਬਿਹਾਰੀਪੁਰ (ਲੁਧਿਆਣਾ) ਅਤੇ ਰਤਨਪਾਲ ਪੁੱਤਰ ਮਹਿੰਦਰ ਸਿੰਘ ਵਾਸੀ ਖੈਹਿਰਾ ਮੁਸਤਰਕਾ ਥਾਣਾ ਮਹਿਤਪੁਰ (ਜਲੰਧਰ) ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਹੁਣ ਇਨ੍ਹਾਂ ਨੌਜਵਾਨਾਂ ਦਾ ਨਾਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਰੂਪ ਵਿਚ ਸਾਹਮਣੇ ਆਇਆ ਹੈ। ਬੀਤੇ ਕੱਲ੍ਹ ਪਾਕਿ ਰੇਂਜਰਾਂ ਵਲੋਂ 29 ਜੁਲਾਈ ਤੋਂ 3 ਅਗਸਤ ਤੱਕ ਜਿਨ੍ਹਾਂ 6 ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਤੇ ਹਥਿਆਰਾਂ ਦੀ ਸਮੱਗਲਿੰਗ ਦੇ ਦੋਸ਼ ਹੇਠ ਸਰਹੱਦ ਨੇੜਿਓਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਉਨ੍ਹਾਂ ਵਿਚ ਇਨ੍ਹਾਂ ਦੋਵਾਂ ਨੌਜਵਾਨਾਂ ਦੇ ਨਾਂ ਵੀ ਸ਼ਾਮਲ ਹਨ। ਇਸ ਖ਼ਬਰ ਦੇ ਮਿਲਣ ਨਾਲ ਪਿੰਡ ਅਤੇ ਪਰਿਵਾਰ ਅੰਦਰ ਸੋਗ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਬਦਲਣ ਜਾ ਰਿਹਾ ਹੈ ਮੌਸਮ, ਅਗਲੇ 5 ਦਿਨਾਂ ਤਕ ਜਾਰੀ ਹੋਇਆ ਅਲਰਟ
ਪਰਿਵਾਰਕ ਮੈਂਬਰਾਂ ਅਤੇ ਪੀੜਤ ਦੀ ਪਤਨੀ ਦਾ ਕਹਿਣਾ ਹੈ ਕਿ ਹਰਵਿੰਦਰ ਕਦੇ ਵੀ ਫਿਰੋਜ਼ਪੁਰ ਵਾਲੀ ਸਾਈਡ ਨਹੀਂ ਗਿਆ ਤੇ ਫਿਰ ਉਹ ਇਸ ਧੰਦੇ ਵਿਚ ਸ਼ਾਮਲ ਕਿਵੇਂ ਹੋ ਸਕਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੋਮਵਾਰ ਨੂੰ ਭਾਰਤੀ ਫੌਜ ਵਲੋਂ ਪਾਕਿਸਤਾਨੀ ਤਸਕਰ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਕਰਨ ਤੋਂ ਬਾਅਦ ਪਾਕਿ ਵਲੋਂ ਸਾਡੇ ਨੌਜਵਾਨਾਂ ਨੂੰ ਝੂਠਾ ਫਸਾਇਆ ਗਿਆ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਪੈਰਵਾਈ ਕਰਕੇ ਸਾਡੇ ਬੇਕਸੂਰ ਨੌਜਵਾਨਾਂ ਨੂੰ ਭਾਰਤ ਲੈ ਕੇ ਆਉਣ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, 26 ਤਾਰੀਖ਼ ਤੱਕ ਬੰਦ ਰੱਖਣ ਦੇ ਹੁਕਮ
ਇਸ ਸਮੇਂ ਪਿੰਡ ਪਰਜੀਆਂ ਬਿਹਾਰੀਪੁਰ ਦੇ ਸਰਪੰਚ ਜਸਵੀਰ ਸਿੰਘ ਜੱਸਾ ਨੇ ਦੱਸਿਆ ਕਿ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਟੈਲੀਫੋਨ ਕਰਕੇ ਹਰਵਿੰਦਰ ਅਤੇ ਰਤਨਪਾਲ ਦੇ ਪਾਕਿ ਰੇਂਜਰਾਂ ਵਲੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੇ ਸ਼ੱਕ ਤਹਿਤ ਗ੍ਰਿਫਤਾਰ ਕਰਕੇ ਜੇਲ੍ਹ ਭੇਜਣ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਤੇ ਪਨਬਸ ਨੂੰ ਲੈ ਕੇ ਆਈ ਵੱਡੀ ਖ਼ਬਰ, ਵਿਭਾਗ ਦਾ ਨਵਾਂ ਬਿਆਨ ਆਇਆ ਸਾਹਮਣੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8