ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: ਟਰੈਕਟਰ-ਮੋਟਰਸਾਈਕਲ ਦੀ ਟੱਕਰ 'ਚ ਅਧਿਆਪਕ ਨੇ ਤੋੜਿਆ ਦਮ

Friday, Dec 09, 2022 - 09:34 PM (IST)

ਜਲੰਧਰ/ਲਾਂਬੜਾ (ਜ. ਬ., ਵਰਿੰਦਰ) : ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਅਠੌਲਾ ਵਿਖੇ ਟਰੈਕਟਰ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋਣ ਦੀ ਸੂਚਨਾ ਹੈ। ਇਸ ਹਾਦਸੇ ਦੀ ਸੂਚਨਾ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਲਾਂਬੜਾ ਦੀ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ : CM ਮਾਨ ਵੱਲੋਂ ਕੇਂਦਰੀ ਮੰਤਰੀ RK ਸਿੰਘ ਨਾਲ ਮੁਲਾਕਾਤ, ਕੋਲੇ ਦੀ ਸਪਲਾਈ ਤੇ BBMP ਨੂੰ ਲੈ ਕੇ ਕੀਤੀ ਇਹ ਮੰਗ

ਸੂਚਨਾ ਮਿਲਦੇ ਹੀ ਸਬ ਇੰਸਪੈਕਟਰ ਨਰਿੰਦਰ ਰੱਲ੍ਹ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਸਬ-ਇੰਸਪੈਕਟਰ ਨਰਿੰਦਰ ਰੱਲ੍ਹ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਅਠੌਲਾ ਦੇ ਪਸ਼ੂ ਪਾਲਣ ਹਸਪਤਾਲ ਦੇ ਨਜ਼ਦੀਕ ਟਰੈਕਟਰ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ ਹੈ, ਜਿਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਵਿਚ ਦਾਖਲ ਕਰਵਾਇਆ, ਜਿਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : ਗ਼ੈਰ-ਕਾਨੂੰਨੀ ਤੌਰ ’ਤੇ ਲਿਆਂਦੇ ਜਾ ਰਹੇ ਸੂਰਾਂ ਤੇ ਵਪਾਰੀਆਂ ਨੂੰ ਫੜਨ ਲਈ ਕੈਬਨਿਟ ਮੰਤਰੀ ਭੁੱਲਰ ਨੇ ਦਿੱਤੇ ਇਹ ਨਿਰਦੇਸ਼

ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਦੇਸਲਪੁਰ ਜਲੰਧਰ ਵੱਜੋਂ ਹੋਈ ਹੈ। ਸਬ-ਇੰਸਪੈਕਟਰ ਨਰਿੰਦਰ ਰਲ੍ਹ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।ਟੱਕਰ ਮਾਰਨ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਭਾਲ ’ਚ ਆਸ-ਪਾਸ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਢਵਾਈ ਤਾਂ ਟਰੈਕਟਰ ਦੇ ਨੰਬਰ ਤੋਂ ਟਰੈਕਟਰ ਦੇ ਮਾਲਕ ਦੀ ਪਛਾਣ ਮਨਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬੁਧਾਪਿੰਦਰ ਕਪੂਰਥਲਾ ਵਜੋਂ ਹੋਈ, ਇਸ ਸਬੰਧੀ ਜਦੋਂ ਟਰੱਕਟਰ ਮਾਲਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅੱਜ ਉਸ ਦਾ ਡਰਾਈਵਰ ਮੇਜਰ ਸਿੰਘ ਵਾਸੀ ਧੁਆਂਕੇ ਜਗੀਰ ਕਪੂਰਥਲਾ ਕਿਸੇ ਕੰਮ ਨੂੰ ਲੈ ਕੇ ਪਿੰਡ ਅਠੌਲਾ ਵੱਲ ਗਿਆ ਸੀ, ਜੋ ਕਿ ਅਜੇ ਤੱਕ ਪਿੰਡ ਨਹੀਂ ਆਇਆ।

ਸਬ-ਇੰਸਪੈਕਟਰ ਨਰਿੰਦਰ ਰੱਲ੍ਹ ਨੇ ਦੱਸਿਆ ਕਿ ਟਰੈਕਟਰ ਚਾਲਕ ਮੇਜਰ ਸਿੰਘ ਦੇ ਖ਼ਿਲਾਫ਼ ਥਾਣਾ ਲਾਂਬੜਾ ਅਧੀਨ ਧਾਰਾ 304-ਏ-427 ਆਈ. ਪੀ. ਸੀ. ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਟਰੈਕਟਰ ਚਾਲਕ ਦੀ ਭਾਲ ਵਿਚ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।


Mandeep Singh

Content Editor

Related News