ਚੰਡੀਗੜ੍ਹ 'ਚ ਵਾਪਰਿਆ ਭਿਆਨਕ ਹਾਦਸਾ, ਇਕ ਵਿਦਿਆਰਥਣ ਸਣੇ ਆਟੋ ਚਾਲਕ ਦੀ ਮੌਤ

Wednesday, May 01, 2024 - 04:53 PM (IST)

ਚੰਡੀਗੜ੍ਹ 'ਚ ਵਾਪਰਿਆ ਭਿਆਨਕ ਹਾਦਸਾ, ਇਕ ਵਿਦਿਆਰਥਣ ਸਣੇ ਆਟੋ ਚਾਲਕ ਦੀ ਮੌਤ

ਚੰਡੀਗੜ੍ਹ (ਵੈੱਬ ਡੈਸਕ, ਕੁਲਦੀਪ) : ਚੰਡੀਗੜ੍ਹ 'ਚ ਅੱਜ ਸਵੇਰੇ ਵਾਪਰੇ ਭਿਆਨਕ ਹਾਦਸੇ ਦੌਰਾਨ 1 ਵਿਦਿਆਰਥਣ ਅਤੇ ਆਟੋ ਡਰਾਈਵਰ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਇਕ ਆਟੋ ਨਵਾਂਗਾਓਂ ਤੋਂ ਸੈਕਟਰ-26 ਸਥਿਤ ਖ਼ਾਲਸਾ ਕਾਲਜ ਨੂੰ ਜਾ ਰਿਹਾ ਸੀ। ਇਸ ਆਟੋ 'ਚ ਕਾਲਜ ਦੀਆਂ 5 ਵਿਦਿਆਰਥਣਾਂ ਮੌਜੂਦ ਸਨ ਅਤੇ ਇਕ ਔਰਤ ਵੀ ਆਟੋ 'ਚ ਬੈਠੀ ਹੋਈ ਸੀ।

ਇਹ ਵੀ ਪੜ੍ਹੋ : ਕੈਬ ਬੁਕਿੰਗ ਕਰਨ ਵਾਲਿਆਂ ਨਾਲ ਜੁੜੀ ਅਹਿਮ ਖ਼ਬਰ, ਡਰਾਈਵਰਾਂ ਨੇ ਲਿਆ ਵੱਡਾ ਫ਼ੈਸਲਾ

ਅਚਾਨਕ ਆਟੋ ਨੂੰ ਤੇਜ਼ ਰਫ਼ਤਾਰ ਇਕ ਸਕਾਰਪੀਓ ਕਾਰ ਨੇ ਟੱਕਰ ਮਾਰ ਦਿੱਤੀ। ਟੱਕਰ ਕਾਰਨ ਆਟੋ ਪਲਟ ਗਿਆ ਅਤੇ ਇਸ ਭਿਆਨਕ ਹਾਦਸੇ ਦੌਰਾਨ ਬੀ. ਏ. ਦੀ ਵਿਦਿਆਰਥਣ ਅੰਜਲੀ ਦੀ ਮੌਤ ਹੋ ਗਈ, ਜਿਸ ਦੀ ਉਮਰ 21 ਸਾਲ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਆਟੋ ਡਰਾਈਵਰ ਦੀ ਵੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਪਿੰਡ ਨੂੰ ਤੜਕਸਾਰ ਕਰ 'ਤਾ ਸੀਲ, ਚਾਰੇ ਪਾਸੇ ਪੁਲਸ ਹੀ ਪੁਲਸ, ਜਾਣੋ ਪੂਰਾ ਮਾਮਲਾ

ਬਾਕੀ ਜ਼ਖਮੀ ਹੋਈਆਂ ਵਿਦਿਆਰਥਣਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ, ਜੋ ਕਿ ਨਵਾਂਗਾਓਂ ਦੇ ਆਦਰਸ਼ ਨਗਰ ਦੀਆਂ ਰਹਿਣ ਵਾਲੀਆਂ ਦੱਸੀਆਂ ਜਾ ਰਹੀਆਂ ਹਨ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਕਾਰਪੀਓ ਚਾਲਕ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News