ਪੰਜਾਬ 'ਚ ਤੜਕੇ ਸਵੇਰੇ ਵਾਪਰਿਆ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਵੈਨ ਪਲਟੀ (ਵੀਡੀਓ)

Wednesday, Mar 27, 2024 - 10:04 AM (IST)

ਪੰਜਾਬ 'ਚ ਤੜਕੇ ਸਵੇਰੇ ਵਾਪਰਿਆ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਵੈਨ ਪਲਟੀ (ਵੀਡੀਓ)

ਮੋਗਾ (ਵਿਪਨ) : ਮੋਗਾ-ਫਿਰੋਜ਼ਪੁਰ ਰੋਡ 'ਤੇ ਬੁੱਧਵਾਰ ਤੜਕੇ ਸਵੇਰੇ ਕਰੀਬ 5.30 ਵਜੇ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਡਾਗਰੂ ਪਿੰਡ ਨੇੜੇ ਸ਼ਰਧਾਲੂਆਂ ਨਾਲ ਭਰੀ ਪਿੱਕਅਪ ਵੈਨ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਦੌਰਾਨ ਕਰੀਬ 10-12 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਬਦਲੇ ਸਿਆਸੀ ਹਾਲਾਤ ਦੇ ਮੱਦੇਨਜ਼ਰ ਭਾਜਪਾ ਨੇ ਸੱਦੀ ਚੋਣ ਕਮੇਟੀ ਦੀ ਮੀਟਿੰਗ

ਜਾਣਕਾਰੀ ਮੁਤਾਬਕ ਉਕਤ ਸ਼ਰਧਾਲੂ ਪਿਕੱਅਪ ਵੈਨ 'ਚ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਤੋਂ ਵਾਪਸ ਆ ਰਹੇ ਸਨ ਕਿ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਜਿਨ੍ਹਾਂ ਜ਼ਖਮੀ ਸ਼ਰਧਾਲੂਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ, ਉਨ੍ਹਾਂ 'ਚੋਂ ਇਕ ਦੀ ਨਾਜ਼ੁਕ ਹਾਲਤ ਦੇ ਚੱਲਦਿਆਂ ਉਸ ਨੂੰ ਰੈਫ਼ਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਇਕੱਲੇ ਚੋਣਾਂ ਲੜੇਗੀ ਭਾਜਪਾ, ਸੁਨੀਲ ਜਾਖੜ ਨੇ ਕੀਤਾ ਐਲਾਨ (ਵੀਡੀਓ)

ਬਾਕੀ ਜ਼ਖਮੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਉੱਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਸਰਕਾਰੀ ਹਸਪਤਾਲ ਦਾ ਐਮਰਜੈਂਸੀ ਸਟਾਫ਼ ਪੂਰੀ ਤਰ੍ਹਾਂ ਅਲਰਟ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਪਿੱਕਅਪ ਵੈਨ ਦੇ ਡਰਾਈਵਰ ਨੂੰ ਨੀਂਦ ਆਉਣ ਕਾਰਨ ਇਹ ਹਾਦਸਾ ਵਾਪਰਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News