ਪੰਜਾਬ 'ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਮੌਤ, ਰੇਸਰ ਬਾਈਕ ਨੂੰ ਲੱਗੀ ਅੱਗ

Sunday, Jun 30, 2024 - 12:05 PM (IST)

ਪੰਜਾਬ 'ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 2 ਲੋਕਾਂ ਦੀ ਮੌਤ, ਰੇਸਰ ਬਾਈਕ ਨੂੰ ਲੱਗੀ ਅੱਗ

ਸਮਰਾਲਾ (ਵਿਪਨ) : ਸਮਰਾਲਾ ਨਜ਼ਦੀਕ ਐਤਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ 'ਚ ਇਕ ਔਰਤ ਅਤੇ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਹੇਡੋਂ ਤੋਂ ਇਕ ਮਾਂ ਅਤੇ ਉਸ ਦਾ ਪੁੱਤਰ ਸਮਰਾਲਾ ਵੱਲ ਆ ਰਹੇ ਸਨ ਕਿ ਕੁੱਝ ਸਮਾਨ ਘਰ ਭੁੱਲ ਗਏ ਅਤੇ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਵਾਪਸ ਆਉਣ ਲਈ ਮੁੜੇ। ਇਸ ਦੌਰਾਨ ਲੁਧਿਆਣਾ ਸਾਈਡ ਤੋਂ ਇਕ ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ 'ਚ ਤੂਫ਼ਾਨ ਨਾਲ ਭਾਰੀ ਮੀਂਹ ਦੀ ਚਿਤਾਵਨੀ, 9 ਜ਼ਿਲ੍ਹਿਆਂ 'ਚ ਜਾਰੀ ਹੋਇਆ Alert

ਇਸ ਭਿਆਨਕ ਟੱਕਰ ਨਾਲ ਰੇਸਰ ਬਾਈਕਰ ਸਵਾਰ ਅਤੇ ਐਕਟਿਵਾ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਐਕਟਿਵਾ ਚਲਾ ਰਿਹਾ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਸਮਰਾਲਾ ਲਿਆਂਦਾ ਗਿਆ।

ਇਹ ਵੀ ਪੜ੍ਹੋ : ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਭਲਕੇ ਤੋਂ ਖੁੱਲ੍ਹਣਗੇ ਸਕੂਲ, ਪ੍ਰੀਖਿਆਵਾਂ ਨਾਲ ਹੋਵੇਗੀ ਪਹਿਲੇ ਦਿਨ ਦੀ ਸ਼ੁਰੂਆਤ

ਟੱਕਰ ਇੰਨੀ ਭਿਆਨਕ ਸੀ ਕਿ ਰੇਸਰ ਬਾਈਕ ਨੂੰ ਅੱਗ ਲੱਗ ਗਈ, ਜਿਸ ਨੂੰ ਫਾਇਰ ਬ੍ਰਿਗੇਡ ਦੀ ਮਦਦ ਨਾਲ ਬੁਝਾਇਆ ਗਿਆ। ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ (50) ਪਤਨੀ ਪਰਮਿੰਦਰ ਸਿੰਘ ਵਾਸੀ ਹੇਡੋਂ 'ਤੇ ਤੌਰ 'ਤੇ ਹੋਈ ਹੈ, ਜਦੋਂ ਕਿ ਮੋਟਰਸਾਈਕਲ ਸਵਾਰ ਨੌਜਵਾਨ ਦੀ ਪਛਾਣ ਵਿਵੇਕ ਵਾਸੀ (42) ਚੰਡੀਗੜ੍ਹ  ਵਜੋਂ ਹੋਈ ਹੈ। ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਸਨਪ੍ਰੀਤ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਹੇਡੋਂ ਵਜੋਂ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News