ਤਰਨਤਾਰਨ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ

Sunday, May 21, 2023 - 06:43 PM (IST)

ਤਰਨਤਾਰਨ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ

ਤਰਨਤਾਰਨ (ਵਿਜੇ)- ਪਿੰਡ ਨੋਰੰਗਾਬਦ ਨੇੜੇ ਸਕਾਰਪੀਓ ਗੱਡੀ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਮ੍ਰਿਤਕ ਨੌਜਵਾਨ ਦੀ ਪਛਾਣ ਜੋਬਨ ਸਿੰਘ ਪਿੰਡ ਤੁੜ ਵੱਜੋਂ ਹੋਈ ਹੈ , ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਾਣਕਾਰੀ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਜੋਬਨ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਦੂਸਰਾ ਨੌਜਵਾਨ ਗੰਭੀਰ ਰੂਪ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ-  60 ਸਾਲਾ ਬਜ਼ੁਰਗ ਦੇ ਖ਼ਤਰਨਾਕ ਸਟੰਟ, ਵੀਡੀਓ ਦੇਖ ਹੋਵੋਗੇ ਹੈਰਾਨ

ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਗੋਇੰਦਵਾਲ ਸਾਹਿਬ ਵਾਲੀ ਸਾਈਡ ਤੋਂ ਜਾ ਰਹੀ ਸਕਾਰਪੀਓ ਗੱਡੀ ਦਾ ਪਿੰਡ ਨੋਰੰਗਾਬਾਦ ਕੋਲ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋਣ ਨਾਲ ਇਹ ਭਿਆਨਕ ਹਾਦਸਾ ਵਾਪਰਿਆ ਸੀ, ਜਦ ਕਿ ਸਕਾਰਪੀਓ ਕਾਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਮੌਕੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਇੰਡੋਨੇਸ਼ੀਆ 'ਚ ਫ਼ਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੀ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ : ਮੰਤਰੀ ਧਾਲੀਵਾਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News