ਪੰਜਾਬ 'ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ (ਵੀਡੀਓ)

Sunday, Mar 24, 2024 - 10:46 AM (IST)

ਪੰਜਾਬ 'ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਸਵਾਰੀਆਂ ਨਾਲ ਭਰੀ PRTC ਦੀ ਬੱਸ ਪਲਟੀ (ਵੀਡੀਓ)

ਪਟਿਆਲਾ (ਬਲਜਿੰਦਰ) : ਇੱਥੇ ਤੜਕਸਾਰ 4 ਵਜੇ ਦੇ ਕਰੀਬ ਨਵਾਂ ਬੱਸ ਅੱਡਾ ਨੇੜੇ ਪੀ. ਆਰ. ਟੀ. ਸੀ. ਦੀ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ ਅਤੇ ਬੱਸ ਪਲਟ ਗਈ। ਇਸ ਟੱਕਰ ਦੌਰਾਨ ਕਈ ਸਵਾਰੀਆਂ ਦੇ ਜ਼ਖਮੀਂ ਹੋਣ ਦੀ ਖ਼ਬਰ ਹੈ, ਜਿਨ੍ਹਾਂ 'ਚੋਂ ਕੁੱਝ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ।

ਇਹ ਵੀ ਪੜ੍ਹੋ : ਕੇਜਰੀਵਾਲ ਦੀ ਗ੍ਰਿਫ਼ਤਾਰੀ ਹੋਣ ’ਤੇ ਵੀ ਰਾਹੁਲ, ਪ੍ਰਿਯੰਕਾ ਦੇ ਉਲਟ ਹੈ ਪੰਜਾਬ ਦੇ ਕਾਂਗਰਸੀਆਂ ਦਾ ਸਟੈਂਡ

ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਬੱਸ 'ਚ ਫਸੀਆਂ ਸਵਾਰੀਆਂ ਨੂੰ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ ਗਿਆ। ਜ਼ਖਮੀ ਸਵਾਰੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਦਿੱਲੀ ਪ੍ਰਦਰਸ਼ਨਾਂ ’ਚ ਪਹੁੰਚੇ ਮਾਨ, ਪਹਿਲਾਂ ਗੋਰਿਆਂ ਨਾਲ ਲੜੇ ਸੀ ਹੁਣ ਚੋਰਾਂ ਨਾਲ ਲੜਾਂਗੇ

ਇਹ ਵੀ ਪਤਾ ਲੱਗਾ ਹੈ ਕਿ ਬੱਸ 'ਚ 20 ਦੇ ਕਰੀਬ ਸਵਾਰੀਆਂ ਬੈਠੀਆਂ ਹੋਈਆਂ ਸਨ। ਇਨ੍ਹਾਂ 'ਚੋਂ ਡਰਾਈਵਰ ਅਤੇ ਕੰਡਕਟਰ ਨੂੰ ਹੀ ਜ਼ਿਆਦਾ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਸ਼ਿਮਲਾ ਤੋਂ ਬਠਿੰਡਾ ਜਾ ਰਹੀ ਸੀ। ਇਸ ਦੌਰਾਨ ਸੜਕ ਸੁਰੱਖਿਆ ਫੋਰਸ ਵੀ ਮੌਕੇ 'ਤੇ ਪਹੁੰਚੀ ਹੈ, ਜਿਨ੍ਹਾਂ ਨੇ ਜ਼ਖਮੀ ਸਵਾਰੀਆਂ ਨੂੰ ਬੱਸ 'ਚੋਂ ਬਾਹਰ ਕਢਾਉਣ 'ਚ ਮਦਦ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News