ਕਪੂਰਥਲਾ-ਜਲੰਧਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਆਟੋ ਚਾਲਕ ਦੀ ਮੌਤ, ਲਾਸ਼ ਵੇਖ ਧਾਹਾਂ ਮਾਰ ਰੋਈ ਪਤਨੀ

Thursday, Jul 06, 2023 - 05:59 PM (IST)

ਕਪੂਰਥਲਾ-ਜਲੰਧਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਆਟੋ ਚਾਲਕ ਦੀ ਮੌਤ, ਲਾਸ਼ ਵੇਖ ਧਾਹਾਂ ਮਾਰ ਰੋਈ ਪਤਨੀ

ਜਲੰਧਰ (ਸੋਨੂੰ, ਮਾਹੀ, ਸੁਨੀਲ)- ਕਪੂਰਥਲਾ-ਜਲੰਧਰ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਜ਼ਖ਼ਮੀਆਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਮਕਸੂਦਾਂ ਅਧੀਨ ਪੈਂਦੀ ਮੰਡ ਪੁਲਸ ਚੌਂਕੀ ਦੇ ਇੰਚਾਰਜ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦਾ ਜਾਇਜ਼ਾ ਲਿਆ। ਹਸਪਤਾਲ 'ਚ ਇਲਾਜ ਦੌਰਾਨ ਜ਼ਖ਼ਮੀ ਵਿਅਕਤੀ ਨੇ ਦੱਸਿਆ ਕਿ ਉਹ ਸਾਈਕਲ 'ਤੇ ਘਰ ਵੱਲ ਨੂੰ ਜਾ ਰਿਹਾ ਸੀ ਤਾਂ ਪਿੱਛੇ ਤੋਂ ਆਈ ਵ੍ਹਾਈਟ ਰੰਗ ਦੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਸਾਈਕਲ ਤੋਂ ਡਿੱਗ ਗਿਆ ਅਤੇ ਪੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ।

PunjabKesari

ਜ਼ਖ਼ਮੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੁਝ ਨਹੀਂ ਪਤਾ ਕਿ ਕੀ  ਹੋਇਆ ਹੈ। ਉੱਥੇ ਹੀ ਤਰਸੇਮ ਦੱਤ ਨੇ ਦੱਸਿਆ ਕਿ ਉਨ੍ਹਾਂ ਦਾ ਜਮਾਤੀ ਜਗਜੀਤ ਸਿੰਘ ਆਟੋ ਰਿਕਸ਼ਾ ਚਲਾਉਂਦਾ ਸੀ ਅਤੇ ਬੈਂਕ ਕਪੂਰਥਲਾ ਤੋਂ ਹੋ ਕੇ ਵਾਪਸ ਜਲੰਧਰ ਵੱਲ ਆ ਰਿਹਾ ਸੀ। ਇਸੇ ਦੌਰਾਨ ਵ੍ਹਾਈਟ ਰੰਗ ਦੀ ਇਨੋਵਾ ਕਾਰ ਨੇ ਉਸ ਦੇ ਆਟੋ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਅੱਗੇ ਖੜ੍ਹੀ ਕਾਰ ਨਾਲ ਵੀ ਟੱਕਰ ਹੋ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਜਗਜੀਤ ਸਿੰਘ ਆਟੋ ਰਿਕਸ਼ਾ ਵਿਚ ਇਕੱਲਾ ਸੀ। ਉਨ੍ਹਾਂ ਨੇ ਦੱਸਿਆ ਕਿ ਇਨੋਵਾ ਕਾਰ ਦਾ ਨੰਬਰ ਪੀ. ਬੀ. 09 ਜੇ 4495 ਹੈ, ਜਿਸ ਨੇ ਟੱਕਰ ਮਾਰੀ ਹੈ। 

ਇਹ ਵੀ ਪੜ੍ਹੋ- ਪਟਿਆਲਾ: ਗੇਮ ਖੇਡਦਿਆਂ-ਖੇਡਦਿਆਂ ਘਰ 'ਚ ਪੈ ਗਏ ਵੈਣ, 11 ਸਾਲਾ ਬੱਚੇ ਦੀ ਹੋਈ ਸ਼ੱਕੀ ਹਾਲਾਤ 'ਚ ਮੌਤ

PunjabKesari

ਉਥੇ ਹੀ ਦੁਕਾਨਦਾਰਾਂ ਵੱਲੋਂ ਥਾਣਾ ਮਕਸੂਦਾਂ ਪੁਲਸ ਨੂੰ ਦਿੱਤੀ ਗਈ ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਸਿਕੰਦਰ ਸਿੰਘ ਅਤੇ ਮੰਡ ਚੌਂਕੀ ਦੇ ਇੰਚਾਰਜ ਸਰਬਜੀਤ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਿਕੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਆਟੋ ਚਾਲਕ ਦੀ ਮੌਤ ਹੋ ਗਈ ਹੈ।

PunjabKesari

PunjabKesari

PunjabKesari

PunjabKesari

PunjabKesari

ਇਹ ਵੀ ਪੜ੍ਹੋ- ਹੁਸ਼ਿਆਰਪੁਰ ਤੋਂ ਵੱਡੀ ਖ਼ਬਰ, ਮਸ਼ਹੂਰ ਕਬੱਡੀ ਖਿਡਾਰੀ ਦੇ ਪਿਤਾ ਨੇ ਕੀਤੀ ਖ਼ੁਦਕੁਸ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

 


author

shivani attri

Content Editor

Related News