ਜਲੰਧਰ ''ਚ DAV ਫਲਾਈਓਵਰ ''ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
Saturday, Sep 13, 2025 - 12:47 PM (IST)

ਜਲੰਧਰ (ਸੋਨੂੰ)- ਜਲੰਧਰ ਵਿਖੇ ਡੀ .ਏ. ਵੀ. ਫਲਾਈਓਵਰ 'ਤੇ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਕ ਟਰੱਕ ਚਾਲਕ ਨੇ ਬਾਈਕ ਸਵਾਰ ਨੂੰ ਕੁਚਲ ਦਿੱਤਾ। ਇਸ ਦੌਰਾਨ ਉਥੋਂ ਨਿਕਲ ਰਹੇ ਇਕ ਡਿਲਿਵਰੀ ਬੁਆਏ ਨੇ ਰਾਹਗੀਰਾਂ ਅਤੇ ਈ-ਰਿਕਸ਼ਾ ਚਾਲਕ ਦੀ ਮਦਦ ਨਾਲ ਜ਼ਖ਼ਮੀ ਨੂੰ ਇਲਾਜ ਲਈ ਟੈਗੋਰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਕਬੀਰ ਨਗਰ ਦੇ ਰਹਿਣ ਵਾਲੇ ਰਜਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਥਾਣਾ ਇਕ ਨੰਬਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੱਖਵਾ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ! ਨਵੇਂ ਹੁਕਮ ਹੋ ਗਏ ਜਾਰੀ
ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰ ਕੁਮਾਰ ਪ੍ਰਾਪਰਟੀ ਡੀਲਰ ਵਜੋਂ ਕੰਮ ਕਰਦਾ ਸੀ ਅਤੇ ਇਕ ਧੀ ਦਾ ਪਿਤਾ ਸੀ। ਰਜਿੰਦਰ ਕੁਮਾਰ ਰਾਤ ਨੂੰ ਦਵਾਈ ਲੈਣ ਲਈ ਘਰੋਂ ਨਿਕਲਿਆ ਸੀ ਅਤੇ ਦਵਾਈ ਲੈ ਕੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਡੀ. ਏ. ਵੀ. ਫਲਾਈਓਵਰ 'ਤੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਡਰਾਈਵਰ ਨੇ ਉਸ ਨੂੰ ਕੁਚਲ ਦਿੱਤਾ।
ਹਾਦਸੇ ਦੌਰਾਨ ਟਰੱਕ ਡਰਾਈਵਰ ਮੌਕੇ 'ਤੇ ਰੁਕਣ ਦੀ ਬਜਾਏ ਭੱਜ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ 1 ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸ਼ਾਮ ਲਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਗ੍ਰੰਥੀ ਤੇ ਸੇਵਾਦਾਰ ਖ਼ਿਲਾਫ਼ ਪੰਜਾਬ ਪੁਲਸ ਦਾ ਵੱਡਾ ਐਕਸ਼ਨ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e