ਵਿਆਹ ਸਮਾਗਮ ''ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮਚਿਆ ਚੀਕ-ਚਿਹਾੜਾ

Sunday, Dec 03, 2023 - 06:29 PM (IST)

ਵਿਆਹ ਸਮਾਗਮ ''ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮਚਿਆ ਚੀਕ-ਚਿਹਾੜਾ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਟਾਂਡਾ ਵਿਖੇ ਵਿਆਹ ਸਮਾਗਮ ਵਿਚ ਜਾ ਰਹੇ ਇਕ ਪਰਿਵਾਰ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਕਤ ਪਰਿਵਾਰ ਟਾਂਡਾ ਤੋਂ ਮੁਕੇਰੀਆਂ ਜਾ ਰਿਹਾ ਸੀ ਕਿ ਜਲੰਧਰ-ਪਠਾਨਕੋਟ ਹਾਈਵੇਅ ਨੇੜੇ ਪਿੰਡ ਮੂਨਕਾਂ ਕੋਲ ਕਾਰ ਵਿਚ ਟਰੱਕ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ। ਇਸ ਹਾਦਸੇ ਵਿਚ ਦੋ ਬੱਚਿਆਂ ਸਮੇਤ 7 ਵਿਅਕਤੀ ਜ਼ਖ਼ਮੀ ਹੋ ਗਏ। ਮੌਕੇ 'ਤੇ ਜ਼ਖ਼ਮੀਆਂ ਨੂੰ ਟਾਂਡਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਇਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ।

PunjabKesari

ਇਹ ਵੀ ਪੜ੍ਹੋ : ਕਪੂਰਥਲਾ ਤੋਂ ਵੱਡੀ ਖ਼ਬਰ, ਵਿਆਹ ਸਮਾਗਮ 'ਚ ਸ਼ਾਮਲ ਹੋਣ ਗਏ 'ਆਪ' ਆਗੂ ਦੀ ਮਿਲੀ ਲਾਸ਼

PunjabKesari

ਜ਼ਖ਼ਮੀਆਂ ਵਿਚ ਇੰਦਰਜੀਤ ਸਿੰਘ, ਉਨ੍ਹਾਂ ਦੀ ਪਤਨੀ ਰਾਜਦੀਪ ਕੌਰ,  ਬੱਚੇ ਅਭੀਨੀਤ ਕੌਰ ਅਤੇ ਧਰਮਜੋਤ, ਹਰਪ੍ਰੀਤ ਕੌਰ ਕਮਲਜੀਤ ਸਿੰਘ, ਰਮਨਦੀਪ ਸਿੰਘ ਸ਼ਾਮਲ ਹਨ। ਇਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੌਕੇ ਉਤੇ ਪਹੁੰਚੀ ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। 

PunjabKesari

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਨਹੀਂ ਮਿਲ ਰਿਹਾ ਵਿਦੇਸ਼ ਦਾ ਵੀਜ਼ਾ, 50 ਫ਼ੀਸਦੀ ਅਰਜ਼ੀਆਂ ਰੱਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News