ਵਿਆਹ ਕਰਵਾ ਕੇ ਖੁਸ਼ੀ-ਖੁਸ਼ੀ ਪਰਤ ਰਹੇ ਲਾੜਾ-ਲਾੜੀ ਨਾਲ ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ-ਚਿਹਾੜਾ

Friday, May 10, 2024 - 11:36 AM (IST)

ਵਿਆਹ ਕਰਵਾ ਕੇ ਖੁਸ਼ੀ-ਖੁਸ਼ੀ ਪਰਤ ਰਹੇ ਲਾੜਾ-ਲਾੜੀ ਨਾਲ ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ-ਚਿਹਾੜਾ

ਅਬੋਹਰ (ਸੁਨੀਲ) : ਅਬੋਹਰ ਸ਼੍ਰੀਗੰਗਾਨਗਰ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਗਿੱਦਾਂਵਾਲੀ ਨੇੜੇ ਬੀਤੀ ਦੇਰ ਰਾਤ ਇਕ ਟਰੈਕਟਰ ਟਰਾਲੀ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਲਾੜਾ-ਲਾੜੀ ਦੀ ਡੋਲੀ ਵਾਲੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ’ਚ ਲਾੜਾ-ਲਾੜੀ ਸਮੇਤ ਹੋਰ ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਐੱਸ.ਐੱਸ.ਐੱਫ. ਦੀ ਟੀਮ ਮੌਕੇ ’ਤੇ ਪੁੱਜੀ ਅਤੇ ਜ਼ਖ਼ਮੀਆਂ ਦੀ ਪੱਟੀਆਂ ਕਰਕੇ ਮੁੱਢਲੀ ਸਹਾਇਤਾ ਦਿੱਤੀ। ਇਸ ਹਾਦਸੇ ਦੌਰਾਨ ਚੰਗੀ ਗੱਲ ਇਹ ਰਹੀ ਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋ ਬਚਾਅ ਰਿਹਾ। 

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਖੂਨੀ ਵਾਰਦਾਤ, ਪ੍ਰਾਇਮਰੀ ਸਕੂਲ ਦੇ ਆਧਿਆਪਕ ਦਾ ਕਤਲ, ਛਾਤੀ 'ਚ ਹੀ ਛੱਡ ਗਏ ਨੇਜਾ

ਜਾਣਕਾਰੀ ਦਿੰਦੇ ਹੋਏ ਰੋਡ ਸੇਫਟੀ ਫੋਰਸ ਦੇ ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਗਿੱਦੜਾਂਵਾਲੀ ਨੇੜੇ ਸੜਕ ਹਾਦਸਾ ਵਾਪਰ ਗਿਆ ਹੈ, ਜਦੋਂ ਉਹ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਦੱਸਿਆ ਕਿ ਪਿੰਡ ਕਾਲਾ ਵਾਲੀ ਮੰਡੀ ਵਾਸੀ ਲਾੜਾ ਸੰਦੀਪ ਸਿੰਘ ਅਤੇ ਲਾੜੀ ਸੁਮਨਦੀਪ ਜੋ ਕਿ ਸ੍ਰੀਗੰਗਾਨਗਰ ਤੋਂ ਵਾਪਸ ਆਪਣੇ ਪਿੰਡ ਵੱਲ ਜਾ ਰਹੇ ਸੀ, ਜਦੋਂ ਉਹ ਗਿੱਦੜਾਂਵਾਲੀ ਨੇੜੇ ਪਹੁੰਚੇ ਤਾਂ ਸੜਕ 'ਤੇ ਇਕ ਕੱਟ ਬਣਿਆ ਸੀ ਤੋਂ ਮੁੜਨ ਲੱਗੇ ਤਾਂ ਦੂਜੇ ਪਾਸੇ ਤੋਂ ਆ ਰਹੇ ਟਰੈਕਟਰ ਟਰਾਲੀ ਤੋਂ ਬਚਣ ਦੇ ਚੱਕਰ ਵਿਚ ਉਨ੍ਹਾਂ ਦੀ ਕਾਰ ਡਿਵਾਈਡਰ 'ਤੇ ਚੜ੍ਹ ਗਈ ਜਿਸ ਨਾਲ ਲਾੜਾ ਲਾੜੀ ਸਮੇਤ ਕਾਰ ਵਿਚ ਸਵਾਰ ਹੋਰ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਦਾ ਇਲਾਜ ਕਰ ਦਿੱਤਾ ਗਿਆ ਅਤੇ ਇਸਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮ ਰੱਦ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News

News Hub