ਸਕੂਲ ਤੋਂ ਘਰ ਪਰਤਦਿਆਂ ਵਾਪਰਿਆ ਭਿਆਨਕ ਹਾਦਸਾ, 10ਵੀਂ ਜਮਾਤ ਦੇ ਵਿਦਿਆਰਥੀ ਦੀ ਦਰਦਨਾਕ ਮੌਤ

Tuesday, Jul 16, 2024 - 06:28 PM (IST)

ਸਕੂਲ ਤੋਂ ਘਰ ਪਰਤਦਿਆਂ ਵਾਪਰਿਆ ਭਿਆਨਕ ਹਾਦਸਾ, 10ਵੀਂ ਜਮਾਤ ਦੇ ਵਿਦਿਆਰਥੀ ਦੀ ਦਰਦਨਾਕ ਮੌਤ

ਬਟਾਲਾ/ਅੱਚਲ ਸਾਹਿਬ (ਬੇਰੀ, ਸਾਹਿਲ, ਗੋਰਾ ਚਾਹਲ)-ਨਜ਼ਦੀਕੀ ਪਿੰਡ ਬਹਾਦਰ ਹੁਸੈਨ ਵਿਖੇ ਬੁਲੇਟ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ’ਚ ਇਕ ਨੌਜਵਾਨ ਦੀ ਮੌਤ ਅਤੇ ਦੂਜੇ ਦੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਡੀ. ਐੱਸ. ਪੀ. ਰਾਜੇਸ਼ ਕੱਕੜ ਅਤੇ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਨਿਸ਼ਾਨ ਸਿੰਘ ਨੇ ਦੱਸਿਆ ਕਿ ਬੀਤੀ ਦਿਨਸ਼ਹਿਬਾਜ ਸਿੰਘ ਪੁੱਤਰ ਰਾਮ ਸਿੰਘ ਵਾਸੀ ਪ੍ਰਤਾਪਗੜ੍ਹ, ਜੋ ਬਹਾਦੁਰ ਹੁਸੈਨ ਸਥਿਤ ਨਿੱਜੀ ਸਕੂਲ ’ਚ 10ਵੀਂ ਜਮਾਤ ਵਿਚ ਪੜ੍ਹਦਾ ਸੀ।

ਇਹ ਵੀ ਪੜ੍ਹੋ- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਸੁਣਾਈ ਧਾਰਮਿਕ ਸਜ਼ਾ

ਉਨ੍ਹਾਂ ਨੇ ਦੱਸਿਆ ਕਿ ਸਕੂਲ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ, ਇਸ ਦੌਰਾਨ ਬਟਾਲਾ ਵੱਲੋਂ ਆ ਰਹੇ ਤੇਜ਼ ਰਫਤਾਰ ਬੁਲੇਟ ਮੋਟਰਸਾਈਕਲ ਸਵਾਰ ਨੌਜਵਾਨ ਰਣਬੀਰ ਸਿੰਘ ਵਾਸੀ ਮਸਾਣੀਆ ਨੇ ਸਹਿਬਾਜ਼ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸਦੇ ਚਲਦਿਆਂ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਇਸ ਦੌਰਾਨ ਸਥਾਨਕ ਲੋਕਾਂ ਨੇ ਜ਼ਖ਼ਮੀ ਨੌਜਵਾਨਾਂ ਨੂੰ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਸ਼ਹਿਬਾਜ ਸਿੰਘ ਦੀ ਮੌਤ ਹੋ ਗਈ, ਜਦਕਿ ਰਣਬੀਰ ਸਿੰਘ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਹੈਰੋਇਨ ਸਮੱਗਲਿੰਗ ਦਾ ਟੁੱਟਿਆ ਰਿਕਾਰਡ, 5 ਮਹੀਨਿਆਂ ’ਚ 126 ਡਰੋਨ ਤੇ 750 ਕਰੋੜ ਦੀ ਹੈਰੋਇਨ ਜ਼ਬਤ

ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ ਅਤੇ ਬੁਲਟ ਮੋਟਰਸਾਈਕਲ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਏ. ਐੱਸ. ਆਈ. ਪਲਵਿੰਦਰ ਸਿੰਘ ਸੋਹਲ, ਏ. ਐੱਸ. ਆਈ. ਸਤਪਾਲ ਸਿੰਘ, ਏ. ਐੱਸ. ਆਈ. ਮੁਖਤਿਆਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News