ਘਰ ਤੇ ਕਰਿਆਨਾ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
Saturday, Jan 25, 2025 - 12:27 PM (IST)
ਤਰਨਤਾਰਨ(ਰਮਨ)- ਜ਼ਿਲ੍ਹੇ ਅਧੀਨ ਆਉਂਦੇ ਕਸਬਾ ਫਤਿਆਬਾਦ ਵਿਖੇ ਅੱਜ ਤੜਕਸਾਰ ਕਰੀਬ 6 ਵਜੇ ਇਕ ਕਰਿਆਨੇ ਦੀ ਦੁਕਾਨ ਅਤੇ ਉਪਰ ਮੌਜੂਦ ਘਰ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਦੁੱਖ ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਲੱਗੀ ਅੱਗ ਉਪਰ ਕਈ ਘੰਟਿਆਂ ਬਾਅਦ ਫਾਇਰ ਬ੍ਰਿਗੇਡ ਗੱਡੀਆਂ ਦੀ ਮਦਦ ਨਾਲ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸੱਥਰ, MLA ਜਗਦੀਪ ਕੰਬੋਜ ਗੋਲਡੀ ਦੀ ਭੈਣ ਦੀ ਮੌਤ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਰਪ੍ਰੀਤ ਸਿੰਘ ਉਰਫ ਸੋਨੂੰ ਜੋ ਫਤਿਆਬਾਦ ਵਿਖੇ ਕਰਿਆਨੇ ਦਾ ਕਾਰੋਬਾਰ ਕਰਦਾ ਹੈ, ਜਦੋਂ ਆਪਣੇ ਦੁਕਾਨ ਉਪਰ ਮੌਜੂਦ ਘਰ ਵਿਚ ਪਰਿਵਾਰ ਸਮੇਤ ਮੌਜੂਦ ਸੀ ਤਾਂ ਅਚਾਨਕ ਦੁਕਾਨ ਅੰਦਰ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਕਰਿਆਨੇ ਦੀ ਦੁਕਾਨ ਅੰਦਰ ਲੱਗੀ ਅੱਗ ਦੀਆਂ ਲਪਟਾਂ ਆਸਮਾਨ ਨੂੰ ਛੂਹਣ ਲੱਗ ਪਈਆਂ। ਪਰਿਵਾਰ ਦੇ ਮੈਂਬਰ, ਜਿਨ੍ਹਾਂ ਵਿਚ ਹਰਪ੍ਰੀਤ ਸਿੰਘ ਦੀ ਪਤਨੀ ਚਾਂਦਨੀ, ਛੇਵੀਂ ਜਮਾਤ ਵਿਚ ਪੜ੍ਹਦਾ ਬੇਟਾ ਅਤੇ ਹਰਪ੍ਰੀਤ ਦਾ ਭਰਾ ਹੀਰਾ ਸਿੰਘ ਨੂੰ ਘਰ ਤੋਂ ਬੜੀ ਮੁਸ਼ਕਿਲ ਨਾਲ ਬਾਹਰ ਕੱਢਣ ਤੋਂ ਬਾਅਦ ਅੱਗ ਨੇ ਘਰ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਜਿਸਦੇ ਚੱਲਦਿਆਂ ਦੁਕਾਨ ਅਤੇ ਘਰ ਵਿਚ ਮੌਜੂਦ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ- ਬਟਾਲਾ ਪੁਲਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਦੇ ਮਸ਼ਹੂਰ ਹੋਟਲ 'ਚ ਕੀਤੀ ਰੇਡ ਤੇ ਫਿਰ...
ਇਸ ਭਿਆਨਕ ਅੱਗ ਦੀ ਲਪੇਟ ਵਿਚ ਆਈ ਕਰਿਆਨੇ ਦੀ ਦੁਕਾਨ ਅਤੇ ਘਰ ਵਿਚ ਮੌਜੂਦ ਸੜੇ ਹੋਏ ਸਾਮਾਨ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਇਸ ਅੱਗ ਉਪਰ ਕਾਬੂ ਪਾਉਣ ਲਈ ਪਹਿਲਾਂ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਦੀ ਫਾਇਰ ਬ੍ਰਿਗੇਡ ਗੱਡੀ ਪੁੱਜੀ, ਜਿਸ ਤੋਂ ਬਾਅਦ ਤਰਨਤਰਨ ਤੋਂ ਨਗਰ ਕੌਂਸਲ ਦੀਆਂ ਦੋ ਫਾਇਰ ਬ੍ਰਿਰੇਡ ਗੱਡੀਆਂ ਨੂੰ ਬੁਲਾਉਣਾ ਪਿਆ। ਇਸੇ ਤਰ੍ਹਾਂ ਲਗਾਤਾਰ ਕਈ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜਣ ਉਪਰੰਤ ਕਰਮਚਾਰੀਆਂ ਵੱਲੋਂ ਬੜੀ ਮੁਸ਼ੱਕਤ ਨਾਲ ਅੱਗ ਉਪਰ ਕਈ ਘੰਟਿਆਂ ਬਾਅਦ ਕਾਬੂ ਪਾ ਲਿਆ ਗਿਆ। ਦੁਕਾਨ ਮਾਲਕ ਹਰਪ੍ਰੀਤ ਸਿੰਘ ਸੋਨੂੰ ਅਤੇ ਉਸਦੇ ਭਰਾ ਹੀਰਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਅੱਗ ਨੇ ਉਨ੍ਹਾਂ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ, ਜਿਸ ਦੇ ਚੱਲਦਿਆਂ ਘਰ ਦਾ ਸਾਰਾ ਸਾਮਾਨ ਅਤੇ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਇਸ ਅੱਗ ਦੇ ਲੱਗਣ ਪਿੱਛੇ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਇਸ ਲੱਗੀ ਅੱਗ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪੁੱਜੇ ਅਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਆਸ-ਪਾਸ ਦੇ ਲੋਕਾਂ ਵੱਲੋਂ ਵੀ ਅੱਗ ਬੁਝਾਉਣ ਵਿਚ ਕਾਫੀ ਮਦਦ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਸਰਦੀਆਂ ਦੌਰਾਨ ਹੋ ਰਿਹਾ ਗਰਮੀਆਂ ਦਾ ਅਹਿਸਾਸ, ਇਕ ਹਫ਼ਤੇ ਕੋਈ ਅਲਰਟ ਨਹੀਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8