ਜਲੰਧਰ ਵਿਖੇ ਰਬੜ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ

Sunday, Apr 16, 2023 - 12:44 PM (IST)

ਜਲੰਧਰ ਵਿਖੇ ਰਬੜ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਜਲੰਧਰ (ਸੋਨੂੰ)- ਜਲੰਧਰ ਵਿਖੇ ਇਕ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਵਿਖੇ ਲੰਮਾ ਪਿੰਡ-ਹੁਸ਼ਿਆਰਪੁਰ ਰੋਡ 'ਤੇ ਸਥਿਤ ਇਕ ਰਬੜ ਦੀ ਫੈਕਟਰੀ ਨੂੰ ਅੱਗ ਲੱਗ ਗਈ। ਐਤਵਾਰ ਹੋਣ ਕਰਕੇ ਇਹ ਫੈਕਟਰੀ ਬੰਦ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ 'ਤੇ ਫੈਕਟਰੀ ਦੇ ਮਾਲਕ ਪਹੁੰਚੇ ਅਤੇ ਤੁਰੰਤ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ।

PunjabKesari ਮੌਕੇ 'ਤੇ ਥਾਣਾ ਨੰਬਰ-8 ਦੀ ਪੁਲਸ ਨੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਫਾਇਰ ਬ੍ਰਿਗੇਡ ਵੱਲੋਂ ਸਖ਼ਤ ਮੁਸ਼ੱਕਤ ਉਪਰੰਤ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। 

ਇਹ ਵੀ ਪੜ੍ਹੋ : ਬਾਬੇ ਵਾਲੇ ਚੋਲੇ 'ਚ ਕਰਦਾ ਸੀ ਕਾਲਾ ਧੰਦਾ, ਜਦੋਂ ਚੜ੍ਹਿਆ ਪੁਲਸ ਹੱਥੇ ਤਾਂ ਖੁੱਲ੍ਹ ਗਏ ਸਾਰੇ ਭੇਤ

PunjabKesari

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News