ਪਟਿਆਲਾ ਵਿਖੇ ਸਰਹਿੰਦ ਰੋਡ 'ਤੇ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਹੋਇਆ ਸੁਆਹ

Friday, Nov 11, 2022 - 01:05 PM (IST)

ਪਟਿਆਲਾ ਵਿਖੇ ਸਰਹਿੰਦ ਰੋਡ 'ਤੇ ਦੁਕਾਨ ਨੂੰ ਲੱਗੀ ਭਿਆਨਕ ਅੱਗ, ਸਾਮਾਨ ਸੜ ਕੇ ਹੋਇਆ ਸੁਆਹ

ਪਟਿਆਲਾ (ਬਲਜਿੰਦਰ)- ਪਟਿਆਲਾ ਦੇ ਸਰਹਿੰਦ ਰੋਡ 'ਤੇ ਬੀ. ਐੱਨ. ਖ਼ਾਲਸਾ ਸਕੂਲ ਨੇੜੇ ਇਕ ਪਲਾਸਟਿਕ ਦੀ ਦੁਕਾਨ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਗੱਡੀਆਂ ਪਹੁੰਚੀਆਂ ਅਤੇ ਵੱਡੀ ਜੱਦੋ ਜਹਿਦ ਤੋਂ ਬਾਅਦ ਅੱਗ ਉਤੇ ਕਾਬੂ ਪਾਇਆ ਗਿਆ। 

PunjabKesari

ਦੱਸਿਆ ਜਾਂਦਾ ਹੈ ਅੱਗ ਲੱਗਣ ਨਾਲ ਨੇੜੇ ਦੀਆਂ ਤਿੰਨ ਦੁਕਾਨਾਂ ਵੀ ਪ੍ਰਭਾਵਿਤ ਹੋਈਆਂ ਹਨ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਫ਼ੀ ਫੈਲ ਚੁੱਕੀ ਸੀ। ਸ਼ਾਰਟ ਸਰਕਟ ਕਾਰਨ ਇਹ ਘਟਨਾ ਵਾਪਰੀ ਹੈ ਅਤੇ ਅੱਗ ਉਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਕਿ ਵੱਡਾ ਨੁਕਸਾਨ ਵੀ ਹੋ ਸਕਦਾ ਸੀ ਪਰ ਸਮੇਂ ਨਾਲ ਹੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਘਟਨਾ ਸਥਾਨ 'ਤੇ ਪਹੁੰਚ  ਗਏ, ਜਿੱਥੇ ਅੱਗ ਨੂੰ ਬੁਝਾਉਣ ਦੇ ਯਤਨ ਸ਼ੁਰੂ ਕੀਤੇ ਗਏ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ।

ਇਹ ਵੀ ਪੜ੍ਹੋ : ਡੇਰਾ ਪ੍ਰੇਮੀ ਦੇ ਕਤਲ ਮਗਰੋਂ ਭਖੀ ਸਿਆਸਤ, ਕੈਪਟਨ ਤੇ ਰਾਜਾ ਵੜਿੰਗ ਨੇ ਕੱਢੀ ਮਾਨ ਸਰਕਾਰ ’ਤੇ ਭੜਾਸ

PunjabKesari

ਇਸ ਮੌਕੇ ਦੁਕਾਨਦਾਰ ਅਤੇ ਨਾਲ ਰਹਿੰਦੇ ਘਰ ਵਾਲਿਆਂ ਨੇ ਦੱਸਿਆ ਹੈ ਕਿ ਇਸ ਅੱਗ ਦੇ ਕਾਰਨ ਬਹੁਤ ਨੁਕਸਾਨ ਹੈ, ਜੋ ਸਰਕਾਰ ਇਸ ਦਾ ਮੁਆਵਜ਼ਾ ਦੇਵੇ ਤਾਂ ਜੋ ਅਸੀਂ ਆਪਣਾ ਕੰਮ ਕਾਰ ਕਰ ਸਕੀਏ। 

PunjabKesari

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘਾਂ ਨੇ ਜਾਹੋ-ਜਲਾਲ ਨਾਲ ਕੱਢਿਆ ਮਹੱਲਾ, ਵਿਖਾਏ ਜੌਹਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News