ਰੋਪੜ ਤੋਂ ਵੱਡੀ ਖ਼ਬਰ, ਮਠਿਆਈ ਦੀ ਦੁਕਾਨ ਦਾ ਸ਼ਟਰ ਚੁੱਕਦਿਆਂ ਹੀ ਹੋਇਆ ਵੱਡਾ ਧਮਾਕਾ, ਦੋ ਲੋਕਾਂ ਦੀ ਦਰਦਨਾਕ ਮੌਤ

Thursday, Aug 17, 2023 - 02:36 PM (IST)

ਰੋਪੜ ਤੋਂ ਵੱਡੀ ਖ਼ਬਰ, ਮਠਿਆਈ ਦੀ ਦੁਕਾਨ ਦਾ ਸ਼ਟਰ ਚੁੱਕਦਿਆਂ ਹੀ ਹੋਇਆ ਵੱਡਾ ਧਮਾਕਾ, ਦੋ ਲੋਕਾਂ ਦੀ ਦਰਦਨਾਕ ਮੌਤ

ਰੋਪੜ (ਗੁਰਮੀਤ)- ਰੋਪੜ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਮਠਿਆਈ ਦੀ ਦੁਕਾਨ ਨੂੰ ਅੱਗ ਲੱਗਣ ਕਰਕੇ ਦੋ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਰੋਪੜ- ਸ੍ਰੀ ਅਨੰਦਪੁਰ ਸਾਹਿਬ ਮਾਰਗ 'ਤੇ ਪੈਂਦੇ ਕਸਬੇ ਭਰਤ ਗੜ੍ਹ ਵਿਖੇ ਕਮਲ ਸਵੀਟ ਸ਼ਾਪ ਨਾਮ ਦੀ ਦੁਕਾਨ ਵਿੱਚ ਅੱਜ ਸਵੇਰੇ ਤੜਕੇ ਭਿਆਨਕ ਅੱਗ ਲੱਗ ਗਈ।

PunjabKesari

ਇਸ ਹਾਦਸੇ ਨੇ ਦੋ ਲੋਕਾਂ ਦੀ ਜਾਨ ਲੈ ਲਈ। ਜਦੋਂ ਦੁਕਾਨ ਮਾਲਕ ਨੂੰ ਪਤਾ ਲੱਗਾ ਤਾਂ ਉਹ ਦੁਕਾਨ ਦਾ ਸ਼ਟਰ ਖੋਲ੍ਹਣ ਲੱਗੇ ਤਾਂ ਦੁਕਾਨ ਦੇ ਅੰਦਰ ਪਿਆ ਗੈਸ ਦਾ ਸਿਲੰਡਰ ਫਟ ਗਿਆ ਅਤੇ ਇਸ ਹਾਦਸੇ ਵਿੱਚ ਦੁਕਾਨ ਮਾਲਕ ਦਾ ਬੇਟਾ ਅਤੇ ਦੋ ਕਾਰੀਗਰ ਝੁਲਸ ਗਏ। ਜਿਨ੍ਹਾਂ ਵਿਚੋਂ ਕਾਰੀਗਰ ਸੱਜਣ ਸਿੰਘ ਅਤੇ ਦੁਕਾਨ ਮਾਲਕ ਦੇ ਬੇਟੇ ਜਤਿਨ ਗੌਤਮ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਚੌਂਕੀਦਾਰ ਰੌਸ਼ਨ ਲਾਲ ਜ਼ਖ਼ਮੀ ਜ਼ੇਰੇ ਇਲਾਜ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ- ਲਸਣ ਦੀ ਜੈਵਿਕ ਖੇਤੀ ਕਰਕੇ ਲੱਖਾਂ ਰੁਪਏ ਕਮਾ ਸਕਦੇ ਕਿਸਾਨ, ਜਾਣੋ ਕੀ ਹੈ ਤਰੀਕਾ

PunjabKesari

ਜਾਂਚ ਅਧਿਕਾਰੀ ਸਰਤਾਜ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿਚ ਕਾਰੀਗਰ ਸੱਜਣ ਸਿੰਘ (50) ਅਤੇ ਦੁਕਾਨ ਮਾਲਕ ਦੇ ਬੇਟੇ ਜਤਿਨ ਗੌਤਮ (32) ਸਾਲ ਦੀ ਮੌਤ ਹੋ ਗਈ ਅਤੇ ਚੌਂਕੀਦਾਰ ਰੌਸ਼ਨ ਲਾਲ (50) ਸਾਲ ਜ਼ਖ਼ਮੀ ਜ਼ੇਰੇ ਇਲਾਜ ਹੈ। ਉਥੇ ਹੀ ਮੌਕੇ ਉਤੇ ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਹੈਵਾਨ ਬਣਿਆ ਪਿਓ, ਧੀ ਨੂੰ ਕਰੰਟ ਲਗਾ ਕੇ ਕੀਤਾ ਜਬਰ-ਜ਼ਿਨਾਹ, ਫਿਰ ਦਿੱਤੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News