ਕਪੂਰਥਲਾ 'ਚ ਤੜਕਸਾਰ ਵੱਡਾ ਹਾਦਸਾ, 5 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Thursday, Nov 02, 2023 - 12:32 PM (IST)

ਕਪੂਰਥਲਾ 'ਚ ਤੜਕਸਾਰ ਵੱਡਾ ਹਾਦਸਾ, 5 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਕਪੂਰਥਲਾ (ਵਿਪਨ)- ਕਪੂਰਥਲਾ ਵਿਖੇ ਪੁਰਾਣੀ ਸਬਜ਼ੀ ਮੰਡੀ ਵਿਚ ਤੜਕਸਾਰ ਲਗਭਗ 2.30 ਵਜੇ ਇਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਉਸ ਨੇ ਜਲਦ ਹੀ ਹੋਰ ਨਾਲ ਦੀਆਂ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਦੱਸਿਆ ਜਾ ਰਿਹਾ ਹੈ। ਇਸ ਅੱਗ ਵਿਚ ਲਗਭਗ 5 ਦੁਕਾਨਾਂ, ਜਿਨ੍ਹਾਂ ਵਿੱਚ ਸਬਜ਼ੀਆਂ, ਹਵਨ ਸਮੱਗਰੀ, ਕਰਿਆਨਾ, ਫਿਰੋਜ਼ਨ, ਚੱਪਲਾਂ, ਕੁੱਤਿਆਂ ਦਾ ਸਾਮਾਨ ਆਦਿ ਰੱਖਿਆ ਦੱਸਿਆ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਤਿਉਹਾਰ ਵਾਲੇ ਦਿਨ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 24 ਸਾਲਾ ਨੌਜਵਾਨ ਦੀ ਦਰਦਨਾਕ ਮੌਤ, ਟੋਟੇ-ਟੋਟੇ ਹੋਈ ਲਾਸ਼

ਅੱਗ ਲੱਗਦੀ ਵੇਖ ਇਸ ਦੀ ਸੂਚਨਾ ਮੰਡੀ ਦੇ ਚੌਂਕੀਦਾਰ ਰਮੇਸ਼ ਨੇ ਮੰਡੀ ਨੇੜੇ ਰਹਿੰਦੇ ਲੋਕਾਂ ਨੂੰ ਦਿੱਤੀ, ਜਿਨ੍ਹਾਂ ਨੇ ਪਹਿਲਾਂ ਆਪਣੇ ਪੱਧਰ 'ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਦੇ ਨਾਲ-ਨਾਲ ਇਸ ਦੀ ਸੂਚਨਾ ਫਾਇਰਬ੍ਰਿਗੇਡ ਅਤੇ ਲੋਕਲ ਪ੍ਰਸ਼ਾਸਨ ਨੂੰ ਦਿੱਤੀ, ਜਿਸ 'ਤੇ ਇਲਾਕੇ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਅਤੇ ਮੌਕੇ 'ਤੇ ਪਹੁੰਚੀਆਂ ਫਾਇਰਬ੍ਰਿਗੇਡ ਦੀਆਂ 2 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦੌਰਾਨ ਅੰਦਰ ਬਲਾਸਟ ਹੋਣ ਦੀਆਂ ਆਵਾਜ਼ਾਂ ਵੀ ਆ ਰਹੀਆਂ ਸਨ। ਕੁਝ ਦੁਕਾਨਾਂ ਵਿਚੋਂ 3 ਸਿਲੰਦਰ ਵੀ ਕੱਢੇ ਗਏ।

PunjabKesari

ਇਹ ਵੀ ਪੜ੍ਹੋ: ਮਹਾ ਡਿਬੇਟ ਦੌਰਾਨ CM ਭਗਵੰਤ ਮਾਨ ਨੇ ਸੁਣਾਇਆ ਭ੍ਰਿਸ਼ਟ ਤਹਿਸੀਲਦਾਰ ਦਾ ਕਿੱਸਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News