ਲੁਧਿਆਣਾ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਸੜ ਕੇ ਸੁਆਹ ਹੋਇਆ ਸਾਮਾਨ

Thursday, Oct 26, 2023 - 10:21 AM (IST)

ਲੁਧਿਆਣਾ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਸੜ ਕੇ ਸੁਆਹ ਹੋਇਆ ਸਾਮਾਨ

ਲੁਧਿਆਣਾ (ਰਾਜ) : ਜ਼ਿਲ੍ਹਾ ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਬਾਜਵਾ ਨਗਰ 'ਚ ਸਵੇਰੇ ਕਰੀਬ 6 ਵਜੇ ਗਾਰਮੈਂਟਸ ਦੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਫੈਕਟਰੀ ਨੇੜਿਓਂ ਲੰਘ ਰਹੇ ਰਾਹਗੀਰਾਂ ਨੇ ਅੱਗ ਦੀਆਂ ਲਪਟਾਂ ਨੂੰ ਦੇਖਿਆ ਤਾਂ ਤੁਰੰਤ ਫੈਕਟਰੀ ਮਾਲਕ ਨੂੰ ਫੋਨ ਕੀਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਗੁਰਮੀਤ ਸਿੰਘ ਉਰਫ਼ ਪਿੰਕੀ ਕੈਟ ਦੀ ਮੌਤ, ਇਹ ਸੀ ਕਾਰਨ (ਵੀਡੀਓ)

ਮਾਲਕ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੌਕੇ 'ਤੇ ਹੀ 6 ਗੱਡੀਆਂ ਨੇ ਅੱਗ 'ਤੇ ਬੜੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫੈਕਟਰੀ 'ਚ ਬਣਨ ਵਾਲੀਆਂ ਸਕੂਲ ਡਰੈੱਸਾਂ ਅਤੇ ਮਸ਼ੀਨਰੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : SGPC ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਤੋਂ ਮੰਗਿਆ ਗਿਆ ਅਸਤੀਫ਼ਾ!, ਪੜ੍ਹੋ ਪੂਰੀ ਖ਼ਬਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News