ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਮਾਲ ਸੜਿਆ

Sunday, Sep 04, 2022 - 10:48 PM (IST)

ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਮਾਲ ਸੜਿਆ

ਲੁਧਿਆਣਾ : ਸ਼ਹਿਰ ’ਚ ਇਕ ਕੱਪੜਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਆਕਾਸ਼ ਨਗਰ ਸਥਿਤ ਕੱਪੜਾ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਮੌਕੇ ’ਤੇ ਮੌਜੂਦ ਲੋਕਾਂ ’ਚ ਹਫੜਾ ਦਫੜੀ ਪੈਦਾ ਹੋ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਪਲਾਂ ’ਚ ਹੀ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਮੌਕੇ ’ਤੇ ਲੋਕਾਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ | ਅਜੇ ਵੀ ਫੈਕਟਰੀ ਦੇ ਅੰਦਰ 3-4 ਲੋਕ ਫਸੇ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਅੱਗ ’ਚ ਕਰੋੜਾਂ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਾਇਰ ਬ੍ਰਿਗੇਡ ਵਿਭਾਗ ਵੱਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਡੇਰਾ ਬਿਆਸ ਦੇ ਸਮਰਥਕਾਂ ਤੇ ਨਿਹੰਗ ਸਿੰਘਾਂ ਵਿਚਾਲੇ ਹੋਈ ਜ਼ਬਰਦਸਤ ਝੜਪ, ਚੱਲੇ ਇੱਟਾਂ-ਰੋੜੇ, ਮਾਹੌਲ ਤਣਾਅਪੂਰਨ


author

Manoj

Content Editor

Related News