ਰੈਸਟੋਰੈਂਟ ''ਚ ਲੱਗੀ ਭਿਆਨਕ ਅੱਗ, ਲੱਖਾਂ ਦੇ ਨੁਕਸਾਨ ਦਾ ਖਦਸ਼ਾ

Thursday, May 01, 2025 - 10:25 PM (IST)

ਰੈਸਟੋਰੈਂਟ ''ਚ ਲੱਗੀ ਭਿਆਨਕ ਅੱਗ, ਲੱਖਾਂ ਦੇ ਨੁਕਸਾਨ ਦਾ ਖਦਸ਼ਾ

ਗੁਰਦਾਸਪੁਰ (ਚਾਵਲਾ) : ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਫਤਿਹਗੜ ਚੂੜੀਆਂ ਅਜਨਾਲਾ ਰੋਡ ਵਿਖੇ ਹੈਲੋ ਫੂਡ’ ਨਾਅ ਦੇ ਰੈਸਟੂਰੈਂਟ 'ਚ ਭਿਆਨਕ ਅੱਗ ਲੱਗਣ ਨਾਲ ਲੱਖਾਂ ਦੇ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਰਸੋਈ ’ਚ ਅਚਾਨਕ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਸਾਰਾ ਸਾਮਾਨ ਅੰਦਰ ਸੜਨ ਲੱਗਿਆ ਤੇ ਲੋਕਾਂ ਵੱਲੋਂ ਅੱਗ ਨੂੰ ਬੁਝਾਉਂਣ ਦੀ ਪੂਰੀ ਕੋਸ਼ਿਸ਼ ਕੀਤੀ ਗਈ। ਅੱਗ 'ਤੇ ਕੰਟਰੋਲ ਕਰਨਾ ਮੁਸ਼ਕਲ ਹੋ ਰਿਹਾ ਸੀ ਤੇ ਇਸ ਦੌਰਾਨ ਬਟਾਲਾ ਅਤੇ ਡੇਰਾ ਬਾਬਾ ਨਾਨਕ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ। ਜਿਨ੍ਹਾਂ ਵੱਲੋਂ ਬੜੀ ਜਦੋਜਹਿਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਜਗਰੂਪ ਸਿੰਘ ਨੇ ਬੜੀ ਬਹਾਦਰੀ ਦਿਖਾਉਂਦੇ ਹੋਏ ਅੰਦਰ ਗੈਸ ਨਾਲ ਲੀਕ ਹੁੰਦੇ ਸਿਲੰਡਰ ਨੂੰ ਬਾਹਰ ਕੱਢ ਕੇ ਲਿਆਂਦਾ, ਜਿਸ ਨਾਲ ਇੱਕ ਹੋਰ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ। 

ਇਸ ਮੌਕੇ ਹੈਲੋ ਫੂਡ ਅੰਦਰ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਰਸੋਈ’ਚ ਕੰਮ ਕਰ ਰਹੇ ਸਨ ਕਿ ਅਚਾਨਕ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਸਾਰੀ ਇਮਾਰਤ ਅੰਦਰ ਫੈਲ ਗਈ ਅਤੇ ਉਹ ਮੁਸ਼ਕਲ ਨਾਲ ਬਾਹਰ ਨਿਕਲੇ। ਉਨ੍ਹਾਂ ਦੱਸਿਆ ਕਿ ਅੱਗ ਨਾਲ ਸਾਰਾ ਕੁਝ ਸੜ ਕੇ ਸਵਾਹ ਹੋ ਗਿਆ ਜਿਸ ਨਾਲ ਲੱਖਾਂ ਦਾ ਨੁਕਸਾਨ ਹੋਇਆ ਹੈ। ਉੱਥੇ ਮੌਜੂਦ ਲੋਕਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਇੱਕ ਫਤਹਿਗੜ ਚੂੜੀਆਂ ’ਚ ਇੱਕ ਫਾਇਰ ਬ੍ਰਿਗੇਡ ਹੋਣਾ ਬਹੁਤ ਜ਼ਰੂਰੀ ਹੈ ਜਿਸ ਦੀ ਇਲਾਕੇ ਨੂੰ ਬਹੁਤ ਘਾਟ ਹੈ। ਅੱਗ ਬੁਝਾਉਂਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਦੱਸਿਆ ਉਨ੍ਹਾਂ ਨੂੰ ਫੋਨ ਫਤਹਿਗੜ ਚੂੜੀਆਂ ਹੈਲੋ ਫੂਡ 'ਤੇ ਅੱਗ ਲੱਗੀ ਹੋਣ ਦਾ ਫੋਨ ਆਇਆ ਅਤੇ ਅਸੀਂ ਤੁਰੰਤ ਕੁਝ ਮਿਟਾਂ ‘ਚ ਹੀ ਫਤਿਹਗੜ ਪਹੁੰਚ ਗਏ ਅਤੇ ਪੂਰੀ ਜਦੋ ਜਾਹਿਦ ਦੇ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਸ ਮੌਕੇ ਥਾਣਾ ਫਤਹਿਗੜ ਚੂੜੀਆਂ ਤੋਂ ਏ ਐੱਸ ਆਈ ਸੁਖਦੇਵ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News