ਫਿਰੋਜ਼ਪੁਰ ਦੇ ਪਿੰਡ ''ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਇਆ ਸੁਆਹ

Saturday, May 02, 2026 - 05:30 PM (IST)

ਫਿਰੋਜ਼ਪੁਰ ਦੇ ਪਿੰਡ ''ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਸਮਾਨ ਸੜ ਕੇ ਹੋਇਆ ਸੁਆਹ

ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਪਿੰਡ ਨਵਾਂ ਬਾਰੇ ਕੇ ਦੇ ਨੇੜੇ ਬਣੀਆਂ ਝੁੱਗੀਆਂ 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਝੁੱਗੀਆਂ ਦੇ ਨੇੜੇ ਖੇਤਾਂ 'ਚ ਕਿਸਾਨ ਵੱਲੋਂ ਨਾੜ ਨੂੰ ਅੱਗ ਲਗਾਈ ਗਈ ਸੀ। ਹਵਾ ਤੇਜ਼ ਹੋਣ ਕਾਰਨ ਨਾੜ ਦੀ ਅੱਗ ਖੇਤਾਂ ਦੇ ਕੋਲ ਬਣੀਆਂ ਝੁੱਗੀਆਂ 'ਚ ਪਹੁੰਚ ਗਈ ਅਤੇ ਝੁੱਗੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ। ਅਚਾਨਕ ਅੱਗ ਲੱਗਣ ਨਾਲ ਉੱਥੇ ਹਫੜਾ-ਦਫੜੀ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਬਾਹਰ ਭੱਜਣ ਲੱਗੇ।

ਜਦੋਂ ਅੱਗ ਲੱਗੀ ਤਾਂ ਇੱਕ ਬਜ਼ੁਰਗ ਅੰਦਰ ਰੋਟੀ ਖਾ ਰਿਹਾ ਸੀ, ਜੋ ਅੰਦਰ ਹੀ ਫਸ ਗਿਆ। ਬੜੀ ਮੁਸ਼ਕਲ ਨਾਲ ਲੋਕਾਂ ਨੇ ਉਸਨੂੰ ਬਾਹਰ ਕੱਢਿਆ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਝੁੱਗੀਆਂ 'ਚ ਲੱਗੀ ਅੱਗ ਨੂੰ ਬੁਝਾਇਆ ਗਿਆ ਫਿਲਹਾਲ ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ।
 


author

Babita

Content Editor

Related News