Big News : ਕੱਪੜਾ ਸ਼ੋਅਰੂਮ ''ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ, ਲੱਖਾਂ ਦਾ ਨੁਕਸਾਨ

Thursday, Mar 02, 2023 - 10:31 PM (IST)

Big News : ਕੱਪੜਾ ਸ਼ੋਅਰੂਮ ''ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ, ਲੱਖਾਂ ਦਾ ਨੁਕਸਾਨ

ਲੁਧਿਆਣਾ : ਲੁਧਿਆਣਾ ਦੇ ਸੀ.ਐੱਮ.ਸੀ. ਹਸਪਤਾਲ ਨੇੜੇ ਕੱਪੜਿਆਂ ਦੇ ਸ਼ੋਅਰੂਮ 'ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ। ਘਟਨਾ ਦੌਰਾਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਦੇਰ ਸ਼ਾਮ ਵਾਪਰੀ ਇਸ ਘਟਨਾ ਦੌਰਾਨ ਸ਼ੋਅਰੂਮ ਵਿੱਚ ਪਿਆ ਲੱਖਾਂ ਰੁਪਏ ਦਾ ਕੱਪੜਾ ਸੜ ਕੇ ਸੁਆਹ ਹੋ ਗਿਆ।

ਇਹ ਵੀ ਪੜ੍ਹੋ : ਵਾਰਾਣਸੀ ਏਅਰਪੋਰਟ ਨੂੰ ਡਰੋਨ ਬੰਬ ਨਾਲ ਉਡਾਉਣ ਦੀ ਧਮਕੀ, ਚਿੱਠੀ ਪੜ੍ਹ ਪੁਲਸ ਪ੍ਰਸ਼ਾਸਨ 'ਚ ਮਚੀ ਤਰਥੱਲੀ

ਇਸ ਦੇ ਨਾਲ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚੇ ਅਤੇ ਅੱਗ ਬੁਝਾਉਣ ਦੇ ਯਤਨ ਜਾਰੀ ਰੱਖੇ।


author

Mandeep Singh

Content Editor

Related News