ਹੁਸ਼ਿਆਰਪੁਰ ਵਿਖੇ ਗੱਦਿਆਂ ਦੇ ਗੋਦਾਮ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Saturday, Nov 02, 2024 - 12:31 PM (IST)

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ ਕੱਚਾ ਟੋਭਾ ਇਲਾਕੇ ਵਿੱਚ ਸਥਿਤ ਨੈਸ਼ਨਲ ਫੋਮ ਫੈਕਟਰੀ ਦੇ ਗੱਦਿਆਂ ਦੇ ਗੋਦਾਮ ਵਿੱਚ ਬੀਤੀ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਕਾਫ਼ੀ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ। ਵਿਧਾਇਕ ਬ੍ਰਹਮਾ ਸ਼ੰਕਰ ਜਿੰਪਾ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ 'ਚ ਤੇਜ਼ੀ ਲਿਆਂਦੀ। ਅੱਗ ਇੰਨੀ ਭਿਆਨਕ ਸੀ ਕਿ ਅੱਗ ਨੇ ਸਾਰੀ ਬਿਲਡਿੰਗ ਨੂੰ ਆਪਣੀ ਲਪੇਟ ਵਿਚ ਲਿਆ। ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਸ਼ੰਭੂ ਬਾਰਡਰ ਤੋਂ ਮੰਦਭਾਗੀ ਖ਼ਬਰ, ਕਿਸਾਨ ਮੋਰਚੇ 'ਚ ਡਟੇ ਕਿਸਾਨ ਆਗੂ ਦੀ ਮੌਤ

ਅੱਗ ਲੱਗਣ ਤੋਂ ਬਾਅਦ ਬਾਜ਼ਾਰ 'ਚ ਹੜਕੰਪ ਮੱਚ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਸੋਨਾਲੀਕਾ ਗਰੁੱਪ ਦੀ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ ਅਤੇ ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਪ੍ਰਸ਼ਾਸਨ ਦੇ ਲੋਕ ਵੀ ਮੌਕੇ 'ਤੇ ਪਹੁੰਚੇ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ਤੁਰੰਤ ਆ ਗਏ। ਪੀੜਤ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ 'ਤੇ ਪਹੁੰਚ ਗਏ ਅਤੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਬੀਤੇ ਦਿਨ ਪਟਾਕੇ ਚਲਾਏ ਜਾ ਰਹੇ ਸਨ ਅਤੇ ਲੱਗਦਾ ਹੈ ਕਿ ਅੱਗ ਪਟਾਕਿਆਂ ਕਾਰਨ ਲੱਗੀ ਹੈ। ਉਨ੍ਹਾਂ ਦੱਸਿਆ ਕਿ ਅੱਗ ਨਾਲ ਫਰਨੀਚਰ ਅਤੇ ਗੱਦਿਆਂ ਦਾ ਕਾਫ਼ੀ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ ਤੋਂ ਇੰਨੇ ਵਜੇ ਲੱਗਣਗੇ ਸਕੂਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News